ਸੂਬਾ ਵਾਸੀ 1076 ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ – ਰਮਨ ਬਹਿਲ
ਗੁਰਦਾਸਪੁਰ, 15 ਜਨਵਰੀ 2024 (ਦੀ ਪੰਜਾਬ ਵਾਇਰ)। ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਯੋਜਨਾ ਸਦਕਾ ਹੁਣ ਸੂਬਾ ਵਾਸੀਆਂ ਨੂੰ ਡੋਰ-ਟੂ-ਡੋਰ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਲੋਕ ਹੁਣ ਆਪਣੇ ਘਰ ਬੈਠੇ ਹੀ 1076 ਨੰਬਰ ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਡਾਇਲ 1076 ਰਾਹੀਂ ਲੋਕ ਆਪਣਾ ਸਮਾਂ ਸਲਾਟ ਬੁੱਕ ਕਰਕੇ ਆਪਣੀ ਦਹਲੀਜ਼ ਤੇ ਸੇਵਾ ਪ੍ਰਾਪਤ ਕਰ ਰਹੇ ਹਨ ਹੁਣ ਉਨ੍ਹਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਅਜਿਹਾ ਹੋਣ ਨਾਲ ਲੋਕਾਂ ਨੂੰ ਜਿਥੇ ਵੱਡੀ ਸਹੂਲਤ ਮਿਲੀ ਹੈ ਓਥੇ ਉਨ੍ਹਾਂ ਦਾ ਕੀਮਤੀ ਸਮਾਂ ਵੀ ਬਚ ਰਿਹਾ ਹੈ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ।