ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਵੱਲੋਂ ਮਾਲ ਵਿਭਾਗ ਵੱਲੋਂ ਲਗਾਏ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

ਚੇਅਰਮੈਨ ਰਮਨ ਬਹਿਲ ਵੱਲੋਂ ਮਾਲ ਵਿਭਾਗ ਵੱਲੋਂ ਲਗਾਏ ਵਿਸ਼ੇਸ਼ ਕੈਂਪਾਂ ਦਾ ਨਿਰੀਖਣ
  • PublishedJanuary 15, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪ ਜ਼ਮੀਨੀ ਵਿਵਾਦ ਖਤਮ ਕਰਨਗੇ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 15 ਜਨਵਰੀ 2024 (ਦੀ ਪੰਜਾਬ ਵਾਇਰ )। ਮਾਲ ਵਿਭਾਗ ਨਾਲ ਸਬੰਧਤ ਇੰਤਕਾਲ ਤੇ ਤਸਦੀਕੀ ਦੇ ਮਾਮਲਿਆਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਅੱਜ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਲਾਭ ਜ਼ਿਲ੍ਹਾ ਗੁਰਦਾਸਪੁਰ ਦੇ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਉਠਾਇਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਤਹਿਸੀਲ ਦਫ਼ਤਰ ‘ਚ ਵਿਖੇ ਲੱਗੇ ਇਸ ਕੈਂਪ ਦਾ ਨਿਰੀਖਣ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਦੂਸਰਾ ਕੈਂਪ ਲਗਾ ਕੇ ਬਹੁਤ ਵਧੀਆ ਉਪਰਾਲਾ ਕੀਤਾ ਹੈ ਅਤੇ ਇਸ ਕੈਂਪ ਵਿੱਚ ਲੋਕਾਂ ਦੇ ਲੰਮੇ ਸਮੇਂ ਤੋਂ ਲੰਬਿਤ ਪਏ ਇੰਤਕਾਲਾਂ ਦੇ ਮਸਲੇ ਹੱਲ ਹੋਏ ਹਨ। ਉਨ੍ਹਾਂ ਕਿਹਾ ਕਿ ਕੈਂਪ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਸਾਰੇ ਅਧਿਕਾਰੀ ਇੱਕੋ ਛੱਤ ਥੱਲੇ ਇਕੱਠੇ ਹੋਣ ਸਦਕਾ ਦਿਨਾਂ ‘ਚ ਹੋਣ ਵਾਲਾ ਕੰਮ ਮਿੰਟਾਂ ‘ਚ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪ ਸਦਕਾ ਲੋਕਾਂ ਦੀ ਖੱਜਲ ਖੁਆਰੀ ਖਤਮ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਸੂਬੇ ਅੰਦਰ ਜ਼ਮੀਨੀ ਵਿਵਾਦ ਖਤਮ ਹੋਣਗੇ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਨੇੜੇ ਤੋਂ ਸਮਝਦੀ ਹੈ ਅਤੇ ਏਹੀ ਕਾਰਨ ਹੈ ਕਿ ਸਰਕਾਰ ਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਸ੍ਰੀ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਦੇ ਅਜਿਹੇ ਲੋਕ ਪੱਖੀ ਫੈਸਲਿਆਂ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਹਨ।

Written By
The Punjab Wire