ਪੰਜਾਬ ਮੁੱਖ ਖ਼ਬਰ

ਧੁੰਦ ਦਾ ਕਹਿਰ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਖੜ੍ਹੇ ਟਰਾਲੇ ਨਾਲ ਪੰਜਾਬ ਪੁਲਿਸ ਦੀ ਬੱਸ ਦੀ ਟੱਕਰ, ਤਿੰਨ ਪੀਏਪੀ ਜਵਾਨਾਂ ਦੀ ਮੌਤ

ਧੁੰਦ ਦਾ ਕਹਿਰ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਖੜ੍ਹੇ ਟਰਾਲੇ ਨਾਲ ਪੰਜਾਬ ਪੁਲਿਸ ਦੀ ਬੱਸ ਦੀ ਟੱਕਰ, ਤਿੰਨ ਪੀਏਪੀ ਜਵਾਨਾਂ ਦੀ ਮੌਤ
  • PublishedJanuary 17, 2024

ਹੁਸ਼ੀਆਰਪੁਰ, 17 ਜਨਵਰੀ 2024 (ਦੀ ਪੰਜਾਬ ਵਾਇਰ)। ਬੁੱਧਵਾਰ ਸਵੇਰੇ ਕਰੀਬ 6 ਵਜੇ ਜਲੰਧਰ-ਪਠਾਨਕੋਟ ਹਾਈਵੇ ‘ਤੇ ਪਿੰਡ ਏਮਾ ਮਾਂਗਟ ਨੇੜੇ ਪੰਜਾਬ ਪੁਲਿਸ ਦੀ ਬੱਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਪੀਏਪੀ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ, ਜਦਕਿ 10 ਹੋਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ।

ਜ਼ਖ਼ਮੀਆਂ ਨੂੰ ਮੁਕੇਰੀਆਂ, ਦਸੂਹਾ ਅਤੇ ਜਲੰਧਰ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ।

ਜਲੰਧਰ ਤੋਂ ਪੀਏਪੀ ਦੇ ਜਵਾਨਾਂ ਨੂੰ ਲੈ ਕੇ ਬੱਸ ਗੁਰਦਾਸਪੁਰ ਜਾ ਰਹੀ ਸੀ। ਜਦੋਂ ਇਹ ਪਿੰਡ ਐਮਾ ਮਾਂਗਟ ਕੋਲ ਪੁੱਜੀ ਤਾਂ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਡਰਾਈਵਰ ਨੂੰ ਸੜਕ ’ਤੇ ਖੜ੍ਹਾ ਟਰਾਲਾ ਦਿਖਾਈ ਨਹੀਂ ਦੇ ਸਕਿਆ ਅਤੇ ਬੱਸ ਉਸ ਨਾਲ ਟਕਰਾ ਗਈ। ਇਸ ਟੱਕਰ ਵਿੱਚ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁਕੇਰੀਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ। ਕੁਝ ਗੰਭੀਰ ਜ਼ਖਮੀ ਮੁਲਾਜ਼ਮਾਂ ਨੂੰ ਦਸੂਹਾ ਅਤੇ ਜਲੰਧਰ ਦੇ ਹਸਪਤਾਲਾਂ ‘ਚ ਰੈਫਰ ਕਰ ਦਿੱਤਾ ਗਿਆ ਹੈ।

ਬੱਸ ਦਾ ਡਰਾਈਵਰ ਦੋਵੇਂ ਵਾਹਨਾਂ ਵਿਚਕਾਰ ਬੁਰੀ ਤਰ੍ਹਾਂ ਫਸ ਗਿਆ ਸੀ ਅਤੇ ਉਸ ਨੂੰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਬੱਸ ਦੇ ਮਲਬੇ ਤੋਂ ਛੁਡਾਉਣ ਵਿਚ ਇਕ ਘੰਟੇ ਤੋਂ ਵੱਧ ਸਮਾਂ ਲੱਗ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਬੱਸ ਵਿੱਚ ਸਵਾਰ ਦੋ ਹੋਰ ਮੁਲਾਜ਼ਮਾਂ ਨੂੰ ਮੁਕੇਰੀਆਂ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ।

ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਇਹ ਘਟਨਾ ਬਹੁਤ ਮੰਦਭਾਗੀ ਹੈ ਅਤੇ ਸੰਘਣੀ ਧੁੰਦ ਕਾਰਨ ਵਾਪਰੀ ਹੈ। ਉੱਥੇ ਹੁਣ ਤੱਕ 3 ਜਵਾਨ ਸ਼ਹੀਦ ਹੋ ਚੁੱਕੇ ਹਨ ਅਤੇ 10 ਹੋਰ ਗੰਭੀਰ ਰੂਪ ਨਾਲ ਜ਼ਖਮੀ ਹਨ।

Written By
The Punjab Wire