ਚੰਡੀਗੜ੍ਹ, 18 ਜਨਵਰੀ, 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਐਮ ਪੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਦਲ ਦੇ ਚੋਣ ਨਿਸ਼ਾਨ ’ਤਕੜੀ’ ਨੂੰ ਬਾਬੇ ਨਾਨਕ ਦੀ ਤਕੜੀ ਕਹਿਣ ਨੂੰ ਲੈ ਕੇ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਤਿੱਖਾ ਹਮਲਾ ਕੀਤਾ ਹੈ।
ਉਹਨਾਂ ਟਵੀਟ ਕਰ ਕੇ ਲਿਖਿਆ ਹੈ, ’’ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸੑੀ ਹਰਜਿੰਦਰ ਧਾਮੀ ਜੀ (SGPC) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਚ ਦਖਲ ਨਾ ਦੇਵੇ..’’