ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦੇ ਨੰਬਰ 1800-180-1852 ਉੱਪਰ ਆਉਂਦੀਆਂ ਕਾਲਾਂ ਉੱਪਰ ਤੁਰੰਤ ਕਰਵਾਈ ਕਰਨ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵੱਲੋਂ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦੇ ਨੰਬਰ 1800-180-1852 ਉੱਪਰ ਆਉਂਦੀਆਂ ਕਾਲਾਂ ਉੱਪਰ ਤੁਰੰਤ ਕਰਵਾਈ ਕਰਨ ਦੀਆਂ ਹਦਾਇਤਾਂ
  • PublishedJanuary 19, 2024

ਨਸ਼ਿਆਂ ਸਬੰਧੀ ਸੂਚਨਾ ਜਾਂ ਕਿਸੇ ਸ਼ਿਕਾਇਤ, ਮਦਦ ਲਈ ਕੀਤੀ ਜਾ ਸਕਦੀ ਹੈ ਕੰਟਰੋਲ ਸੈਂਟਰ ਦੇ ਨੰਬਰ ‘ਤੇ ਕਾਲ

ਗੁਰਦਾਸਪੁਰ, 19 ਜਨਵਰੀ 2024 (ਦੀ ਪੰਜਾਬ ਵਾਇਰ ) ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਇਨਟੈੱਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦੇ ਨੰਬਰ 1800-180-1852 ਉੱਪਰ ਆਉਂਦੀਆਂ ਕਾਲਾਂ ਉੱਪਰ ਤੁਰੰਤ ਰਿਸਪਾਂਸ ਦਿੱਤਾ ਜਾਵੇ ਅਤੇ ਇਸ ਨੰਬਰ ‘ਤੇ ਆਈਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।

ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਈ.ਸੀ.ਸੀ.ਸੀ ਦੀ ਹੈਲਪ ਲਾਈਨ ਨੰਬਰ ਉੱਪਰ ਆਉਂਦੀਆਂ ਕਾਲਾਂ ਦੀ ਰੋਜ਼ਾਨਾ ਰਿਪੋਰਟ ਉਨ੍ਹਾਂ ਨੂੰ ਪੇਸ਼ ਕੀਤੀ ਜਾਵੇ ਅਤੇ ਨਾਲ ਹੀ ਕੀਤੀ ਗਈ ਕਾਰਵਾਈ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ 1800-180-1852 ਨੰਬਰ ਜ਼ਿਲ੍ਹਾ ਵਾਸੀਆਂ ਲਈ ਸਾਰੇ ਦਿਨ 24 ਘੰਟੇ ਚਾਲੂ ਹੈ ਅਤੇ ਜ਼ਿਲ੍ਹਾ ਵਾਸੀ ਇਸ ਨੰਬਰ ‘ਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਸਮੱਸਿਆ ਦੇ ਹੱਲ ਲਈ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਸਬੰਧੀ ਸੂਚਨਾ ਵਿੱਚ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਨੰਬਰ ਉੱਪਰ ਆਈਆਂ ਸਾਰੀਆਂ ਸ਼ਿਕਾਇਤਾਂ ਜਾਂ ਮਦਦ ਦੀਆਂ ਕਾਲਾਂ ਉੱਪਰ ਵੀ ਫ਼ੌਰੀ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ ਦੀ 1800-180-1852 ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਲਾਈਵ ਫੀਡ ਨੂੰ ਇਨਟੈੱਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਨਾਲ ਜੋੜਿਆ ਜਾਵੇ ਤਾਂ ਜੋ ਏਥੋਂ ਵੀ ਨਾਜ਼ੁਕ ਥਾਵਾਂ ‘ਤੇ ਨਿਗਰਾਨੀ ਰੱਖੀ ਜਾ ਸਕੇ।

ਮੀਟਿੰਗ ਦੌਰਾਨ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੇ ਫੰਡਾਂ ਨਾਲ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੇ ਫੰਡਾਂ ਨਾਲ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਏ ਜਾਣ। ਮੀਟਿੰਗ ਦੌਰਾਨ ਭਵਿੱਖ ਦੇ ਵਿਕਾਸ ਪ੍ਰੋਜੈਕਟਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ (ਜ) ਮੈਡਮ ਇਰਵਿਨ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ, ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ ਸ. ਬੇਅੰਤ ਸਿੰਘ ਸਿੱਧੂ, ਐੱਸ.ਡੀ.ਐੱਮ. ਦੀਨਾਨਗਰ ਸ. ਗੁਰਦੇਵ ਸਿੰਘ ਧਾਮ, ਐੱਸ.ਡੀ.ਐੱਮ. ਸ. ਰਾਜਪਾਲ ਸਿੰਘ ਸੇਖੋਂ, ਐਕਸੀਅਨ ਡਰੇਨਜ਼ ਸ. ਦਿਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire