ਸ਼੍ਰੀ ਰਾਮ ਮੰਦਰ ਦੀ ਉਸਾਰੀ ਲਈ ਭੇਜੀਆਂ ਸ਼ੁੱਭਕਾਮਨਾਵਾਂ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੱਦਾ ਪੱਤਰ ਭੇਜਣ ਲਈ ਕੀਤਾ ਧੰਨਵਾਦ
ਅੰਮ੍ਰਿਤਸਰ, 21 ਜਨਵਰੀ 2024 (ਦੀ ਪੰਜਾਬ ਵਾਇਰ)। ਸ੍ਰੀ ਰਾਮ ਮੰਦਿਰ ਦੇ ਨਿਰਮਾਣ ਅਤੇ ਪਾਵਨ ਪਵਿੱਤਰ ਦਿਹਾੜੇ ਮੌਕੇ ਸ੍ਰੀ ਰਾਮ ਜਨਮ ਭੂਮੀ ਤੀਰਥ ਟਰੱਸਟ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਹੈ। ਜਿਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ੁੱਭ ਕਾਮਨਾਵਾਂ ਭੇਜੀਆਂ ਗਈਆਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝਾ ਬਿਆਨ ਜਾਰੀ ਕਰਦਿਆਂ 22 ਜਨਵਰੀ 2024 ਨੂੰ ਅਯੁੱਧਿਆ ਵਿਖੇ ਹੋਣ ਵਾਲੇ ਸ੍ਰੀ ਰਾਮ ਜਨਮ ਭੂਮੀ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਲਈ ਸੱਦਾ ਪੱਤਰ ਜਾਰੀ ਕਰਦਿਆਂ ਤੀਰਥ ਟਰੱਸਟ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਦਸ ਗੁਰੂ ਸਾਹਿਬਾਨ ਦੁਆਰਾ ਬਖਸ਼ਿਸ਼ ਕੀਤੀ ਇਲਾਹੀ ਗੁਰਬਾਣੀ ਦੇ ਸ਼ੁੱਧ ਅਤੇ ਵਿਲੱਖਣ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ ਅਸੀਂ ਸਰਬ-ਸਾਂਝੀਵਾਲਤਾ ਅਤੇ ਅੰਤਰ-ਧਾਰਮਿਕ ਸਦਭਾਵਨਾ ਦੇ ਹਾਮੀ ਹੁੰਦੇ ਹੋਏ ਹਰ ਧਰਮ ਦੇ ਮੱਤ ਦਾ ਸਤਿਕਾਰ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਹਰ ਧਰਮ ਦੇ ਲੋਕਾਂ ਦੇ ਦਿਲਾਂ ਵਿੱਚ ਆਪਣੇ ਪੈਗੰਬਰ ਅਤੇ ਅਵਤਾਰਾਂ ਦੇ ਪਵਿੱਤਰ ਅਸਥਾਨਾਂ ਪ੍ਰਤੀ ਵਿਸ਼ੇਸ਼ ਮਹਾਨਤਾ, ਦ੍ਰਿੜਤਾ ਅਤੇ ਆਸਥਾ ਹੈ। ਹਰ ਇੱਕ ਨੂੰ ਆਪਣੇ ਵਿਸ਼ਵਾਸ ਅਤੇ ਪਵਿੱਤਰ ਵਿਸ਼ਵਾਸ ਦੀ ਬਖਸ਼ਿਸ਼ ਹੁੰਦੀ ਹੈ। ਅਸੀਂ ਚਾਹੁੰਦੇ ਹਾਂ ਕਿ ਵਿਸ਼ਵ ਵਿੱਚ ਧਾਰਮਿਕ ਆਜ਼ਾਦੀ, ਭਾਈਚਾਰਾ, ਸ਼ਾਂਤੀ ਅਤੇ ਸਦਭਾਵਨਾ ਕਾਇਮ ਰਹੇ।
ਜਿਸ ਕਾਰਨ ਹਰ ਵਿਅਕਤੀ ਆਪਣੇ ਧਾਰਮਿਕ ਅਕੀਦਿਆਂ ਦੀ ਪਾਲਣਾ ਕਰਨ ਲਈ ਆਜ਼ਾਦ, ਸੁਰੱਖਿਅਤ ਅਤੇ ਨਿਡਰ ਹੋ ਕੇ ਆਪਣੇ ਪਵਿੱਤਰ ਅਕੀਦਿਆਂ ਦੀ ਪਾਲਣਾ ਕਸ਼੍ਰੀ ਰਾਮ ਮੰਦਰ ਦੀ ਉਸਾਰੀ ਲਈ ਭੇਜੀਆਂ ਸ਼ੁੱਭਕਾਮਨਾਵਾਂ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਸੱਦਾ ਪੱਤਰ ਭੇਜਣ ਲਈ ਧੰਨਵਾਦ ਕੀਤਾ।ਰ ਸਕਦਾ ਹੈ।