Close

Recent Posts

ਗੁਰਦਾਸਪੁਰ

ਪ੍ਰਬੰਧਕੀ ਕਾਰਨਾਂ ਕਰਕੇ ਰਾਸ਼ਟਰੀ ਵੋਟਰ ਦਿਵਸ ਸਮਾਗਮ ਦਾ ਸਥਾਨ ਬਦਲ ਕੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਕੀਤਾ

ਪ੍ਰਬੰਧਕੀ ਕਾਰਨਾਂ ਕਰਕੇ ਰਾਸ਼ਟਰੀ ਵੋਟਰ ਦਿਵਸ ਸਮਾਗਮ ਦਾ ਸਥਾਨ ਬਦਲ ਕੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਕੀਤਾ
  • PublishedJanuary 24, 2024

ਹਰ ਬੂਥ ਪੱਧਰ ‘ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ

ਗੁਰਦਾਸਪੁਰ, 24 ਜਨਵਰੀ 2024 ( ਦੀ ਪੰਜਾਬ ਵਾਇਰ )। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਮਾਗਮ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ, ਗੁਰਦਾਸਪੁਰ ਵਿਖੇ ਰੱਖਿਆ ਗਿਆ ਸੀ ਪਰ ਕੁਝ ਪ੍ਰਬੰਧਕੀ ਕਾਰਨ ਕਰਕੇ ਸਮਾਗਮ ਦਾ ਸਥਾਨ ਦੀਨਾਨਗਰ ਵਿਖੇ  ਬਦਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬੂਥਾਂ ਉੱਪਰ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਦੱਸਣ ਦੇ ਨਾਲ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਿੱਟ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋਕਤੰਤਰ ਪ੍ਰਣਾਲੀ ਵਿੱਚ ਨਾਗਰਿਕਾਂ/ਵੋਟਰਾਂ ਦੀ ਭਾਗਦਾਰੀ ਨੂੰ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਬੂਥ ਪੱਧਰੀ ਸਮਾਗਮਾਂ ਵਿੱਚ ਵੋਟਰ ਪ੍ਰਣ ਵੀ ਚੁਕਾਇਆ ਜਾਵੇਗਾ। ਉਨਾਂ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੀ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ 2024 ਨੂੰ ਸਵੇਰੇ 11:00 ਵਜੇ ਵੋਟ ਪ੍ਰਣ ਲਿਆ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਬੈਸਟ ਈ.ਆਰ.ਓ, ਬੈਸਟ ਨੋਡਲ ਅਫ਼ਸਰ (ਸਵੀਪ), ਬੈਸਟ ਸੁਪਰਵਾਈਜਰ ਅਤੇ ਬੈਸਟ ਬੀ.ਐੱਲ.ਓ. ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।      

Written By
The Punjab Wire