ਪੰਜਾਬ ਸਰਕਾਰ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਕਰਵਾਏਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਗੁਰਦਾਸਪੁਰ, 30 ਜਨਵਰੀ 2024 ( ਦੀ ਪੰਜਾਬ ਵਾਇਰ )। ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ 3 ਫਰਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ।

ਅੱਜ ਸਥਾਨਕ ਪੰਚਾਇਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿੰਨੀ ਗੋਆ ਵਿਖੇ ਹੋਣ ਇਸ ਐੱਨ.ਆਰ.ਆਈ. ਮਿਲਣੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਕੰਢੇ ‘ਤੇ ਰਮਣੀਕ ਮਹੌਲ ਵਿੱਚ ਹੋਣ ਵਾਲੀ ਇਸ ਮਿਲਣੀ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਇਸ ਐੱਨ.ਆਰ.ਆਈ. ਮਿਲਣੀ ਵਿੱਚ ਜਿੱਥੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ ਓਥੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਕੁਦਰਤੀ ਸੁਹੱਪਣ ਦੇ ਦਰਸ਼ਨ ਵੀ ਕਰਵਾਏ ਜਾਣਗੇ।  

ਸ. ਧਾਲੀਵਾਲ ਨੇ ਸੂਬੇ ਦੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਿੰਨ ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ (ਮਿੰਨੀ ਗੋਆ) ਵਿਖੇ ਪਹੁੰਚ ਕੇ ਪ੍ਰਵਾਸੀ ਭਾਰਤੀ ਮਿਲਣੀ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪ੍ਰਵਾਸੀ ਭਾਰਤੀਆਂ ਦੀ ਸੇਵਾ ਵਿੱਚ ਹਾਜ਼ਰ ਹੈ।     

Exit mobile version