ਗੁਰਦਾਸਪੁਰ

ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 3, 4, 10 ਅਤੇ 11 ਫਰਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ

ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 3, 4, 10 ਅਤੇ 11 ਫਰਵਰੀ ਨੂੰ ਸਪੈਸ਼ਲ ਕੈਂਪ ਲੱਗਣਗੇ
  • PublishedJanuary 30, 2024

ਗੁਰਦਾਸਪੁਰ, 30 ਜਨਵਰੀ 2024 (ਦੀ ਪੰਜਾਬ ਵਾਇਰ ) । ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਜ਼ਿਲਾ ਗੁਰਦਾਸਪੁਰ ਵਿੱਚ ਮਿਤੀ 3, 4, 10 ਅਤੇ 11 ਫਰਵਰੀ (ਸ਼ਨੀਵਾਰ ਤੇ ਐਤਵਾਰ) ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ, ਜਿਸ ਵਿੱਚ ਪਟਵਾਰੀਆਂ ਅਤੇ ਬੀ.ਐਲ.ਓਜ਼. ਵੱਲੋਂ ਆਪਣੇ ਏਰੀਏ ਵਿਚ ਡੋਰ ਟੂ ਡੋਰ ਜਾ ਕੇ ਯੋਗ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਸਪੈਸ਼ਲ ਕੈਂਪ ਦੀ ਸਮਾਪਤੀ ਉਪਰੰਤ ਪਟਵਾਰੀਆਂ ਵੱਲੋਂ ਆਪਣੇ ਏਰੀਏ ਦੇ ਬੀ.ਐਲ.ਓਜ਼. ਪਾਸੋਂ ਫਾਰਮ ਇੱਕਤਰ ਕਰਕੇ ਸਬੰਧਤ ਰਿਵਾਈਜ਼ਿੰਗ ਅਥਾਰਟੀਜ਼ ਪਾਸ ਜਮਾ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲੇ ਦੇ ਸਮੂਹ ਯੋਗ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ 3, 4, 10 ਅਤੇ 11 ਫਰਵਰੀ ਨੂੰ ਲੱਗ ਰਹੇ ਸਪੈਸ਼ਲ ਕੈਂਪਾਂ ਦੌਰਾਨ ਆਪਣੀਆਂ ਵੋਟਾਂ ਜਰੂਰ ਬਣਵਾ ਲੈਣ। ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦੀ ਆਖਰੀ ਮਿਤੀ 29 ਫਰਵਰੀ 2024 ਤੱਕ ਹੈ। ਉਨਾਂ ਕਿਹਾ ਕਿ ਵੋਟਾਂ ਬਣਵਾਉਣ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਮੁਸ਼ਕਲ ਆਉਣ ’ਤੇ ਜ਼ਿਲਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਜਾਂ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Written By
The Punjab Wire