ਗੁਰਦਾਸਪੁਰ

ਸਰਕਾਰੀ ਮਿਡਲ ਸਮਾਰਟ ਸਕੂਲ ਹਸਨਪੁਰ ਖੁਰਦ ਦੀ ਵਿਦਿਆਰਥਣ ਖੁਸ਼ਦੀਪ ਕੌਰ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਅੱਵਲ

ਸਰਕਾਰੀ ਮਿਡਲ ਸਮਾਰਟ ਸਕੂਲ ਹਸਨਪੁਰ ਖੁਰਦ ਦੀ ਵਿਦਿਆਰਥਣ ਖੁਸ਼ਦੀਪ ਕੌਰ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਅੱਵਲ
  • PublishedFebruary 8, 2024

ਗੁਰਦਾਸਪੁਰ, 8 ਫਰਵਰੀ 2024 (ਦੀ ਪੰਜਾਬ ਵਾਇਰ)। ਸਰਕਾਰੀ ਮਿਡਲ ਸਮਾਰਟ ਸਕੂਲ ਹਸਨਪੁਰ ਖੁਰਦ ਦੀ ਵਿਦਿਆਰਥਣ ਖੁਸ਼ਦੀਪ ਕੌਰ ਸੁਪੱਤਰੀ ਜਸਵਿੰਦਰ ਸਿੰਘ ਨੇ ਬੀਤੇ ਦਿਨੀਂ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਿਤ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਸਕੂਲ ਇੰਚਾਰਜ ਨਰਿੰਦਰ ਸਿੰਘ ਅਤੇ ਗਾਈਡ ਅਧਿਆਪਕਾ ਸਰਬਜੀਤ ਕੌਰ ਦੀ ਮਿਹਨਤ ਸਦਕਾ ਰੀਅਲ ਲਾਈਫ਼ ਐਪਲੀਕੇਸ਼ਨ ਆਫ਼ ਮੈਥੇਮੈਟਿਕਸ ਨਾਲ ਸਬੰਧਤ ਪ੍ਰਾਜੈਕਟ ਖੁਸ਼ਦੀਪ ਕੌਰ ਵੱਲੋਂ ਤਿਆਰ ਕੀਤਾ ਗਿਆ। ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਕੂਲਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ ਜਿਸ ਵਿਚ ਖੁਸ਼ਦੀਪ ਕੌਰ ਦੇ ਪ੍ਰੋਜੈਕਟ ਦੀ ਬੈਸਟ ਪ੍ਰੋਜੈਕਟ ਵਜੋਂ ਚੋਣ ਕੀਤੀ ਗਈ ਜਿਸ ਸਦਕਾ ਉਹ ਜ਼ਿਲ੍ਹੇ ਵਿਚੋਂ ਅੱਵਲ ਰਹੀ।

ਇਥੇ ਇਹ ਜ਼ਿਕਰਯੋਗ ਹੈ ਕਿ ਵਿਦਿਆਰਥਣ ਖੁਸ਼ਦੀਪ ਕੌਰ ਨੇ ਬਟਾਲਾ ਬਲਾਕ ਜ਼ਿਲ੍ਹਾ ਗੁਰਦਾਸਪੁਰ ਵਿਚੋਂ ਅੱਵਲ ਰਹਿਣ ’ਤੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀ ਨੁਮਾਇੰਦਗੀ ਕੀਤੀ ਅਤੇ ਪ੍ਰਸ਼ੰਸਾ ਪੱਤਰ ਹਾਸਲ ਕੀਤਾ। ਸਕੂਲ ਦੀਆਂ ਅਧਿਆਪਕਾਵਾਂ ਸ਼ਰਨਜੀਤ ਕੌਰ, ਰਾਜਦੀਪ ਕੌਰ, ਰਾਜ ਕੌਰ ਅਤੇ ਸਰਬਜੀਤ ਕੌਰ ਨੇ ਇਸ ਪ੍ਰਾਪਤੀ ਲਈ ਵਿਦਿਆਰਥਣ ਖੁਸ਼ਦੀਪ ਕੌਰ ਦੀ ਹੌਂਸਲਾ ਅਫ਼ਜਾਈ ਕੀਤੀ ਹੈ।

Written By
The Punjab Wire