ਪੰਚਾਂ-ਸਰਪੰਚਾਂ ਸਮੇਤ ਸੈਂਕੜੇ ਆਗੂਆਂ ਨੇ ਰਵਾਇਤੀ ਪਾਰਟੀਆਂ ਛੱਡ ਕੇ ‘ਆਪ’ਚ ਸ਼ਾਮਿਲ ਹੋਣ ਦਾ ਕੀਤਾ ਐਲਾਨ
ਆਪ ਸਰਕਾਰ ਨੇ ਵਾਅਦੇ ਪੂਰੇ ਕਰਕੇ ਹਰੇਕ ਵਰਗ ਦੇ ਲੋਕਾਂ ਦਾ ਦਿਲ ਜਿੱਤਿਆ -ਰਮਨ ਬਹਿਲ
ਗੁਰਦਾਸਪੁਰ, 8 ਫਰਵਰੀ 2024 (ਦੀ ਪੰਜਾਬ ਵਾਇਰ)। ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਨੂੰ ਵੱਡਾ ਸਮਰਥਨ ਮਿਲਿਆ ਹੈ ਜਿਸ ਤਹਿਤ ਅੱਜ ਪਿੰਡ ਸਿਧਵਾਂ ਜਮੀਤਾਂ ਅਤੇ ਜੀਵਨ ਵਾਲ ਬੱਬਰੀ ਸਮੇਤ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਤੇ ਹੋਰ ਮੋਹਤਬਰਾਂ ਨੇ ਆਪਣੀਆਂ ਪੁਰਾਣੀਆਂ ਸਿਆਸੀ ਪਾਰਟੀਆਂ ਛੱਡ ਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਬਲਾਕ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਸੈਂਕੜੇ ਪਰਿਵਾਰਾਂ ਨੂੰ ਨੇ ਪਿੰਡ ਜੀਵਨ ਵਾਲ ਵਿਖੇ ਕਰਵਾਏ ਵਿਸ਼ਾਲ ਸਮਾਗਮ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਪਾਰਟੀ ਚਿ ਸ਼ਾਮਿਲ ਕਰਵਾਇਆ।
ਬਹਿਲ ਨੇ ਦੱਸਿਆ ਕਿ ਪਿੰਡ ਸਿਧਵਾ ਜਮੀਤਾ ਤੋਂ ਸਰਪੰਚ ਗੁਰਦੇਵ ਸਿੰਘ, ਮੈਂਬਰ ਪੰਚਾਇਤ ਬੂਟਾ ਰਾਮ, ਮੈਂਬਰ ਪੰਚਾਇਤ ਕਸਤੂਰੀ ਲਾਲ, ਮੈਂਬਰ ਪੰਚਾਇਤ ਕਸ਼ਮੀਰ ਸਿੰਘ, ਮੈਬਰ ਸੈਮੂਅਲ ਮਸੀਹ, ਕਰਮ ਮਸੀਹ, ਹਰਪ੍ਰੀਤ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ, ਬਿਕਰਮ ਸਿੰਘ, ਮਲਕੀਅਤ ਸਿੰਘ, ਸੰਤੋਖ ਸਿੰਘ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸੇਤਰਾਂ ਤਲਵਿੰਦਰ ਸਿੰਘ ਰੰਧਾਵਾ ਅਕਾਲੀ ਦਲ ਛੱਡ ਕੇ ਆਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਮੈਬਰ ਪੰਚਾਇਤ ਮੱਖਣ ਸਿੰਘ, ਪ੍ਰਗਟ ਸਿੰਘ, ਅਮਰਜੋਤ ਸਿੰਘ, ਰਤਨ ਸਿੰਘ, ਹਰਜਿੰਦਰ ਸਿੰਘ, ਦਰਸ਼ਨ ਸਿੰਘ, ਤਲਵਿੰਦਰ ਸਿੰਘ, ਸੁਰਜੀਤ ਸਿੰਘ, ਦਰਸ਼ਨ ਲਾਲ, ਜੋਗਿੰਦਰ ਪਾਲ, ਅਸ਼ੋਕ ਕੁਮਾਰ, ਸੁਭਾਸ਼ ਕੁਮਾਰ ਨੇ ਵੀ ਆਮ ਆਦਮੀ ਪਾਰਟੀ ਦੀ ਅਗਵਾਈ ਕਬੂਲੀ ਹੈ।
ਬਹਿਲ ਨੇ ਦੱਸਿਆ ਕਿ ਪਿੰਡ ਜੀਵਨ ਵਾਲ ਤੋਂ ਤਰਲੋਕ ਸਿੰਘ ਰੰਧਾਵਾ, ਹਰਜੀਤ ਸਿੰਘ ਰੰਧਾਵਾ, ਅਵਤਾਰ ਸਿੰਘ ਰੰਧਾਵਾ, ਰਛਪਾਲ ਸਿੰਘ ਰੰਧਾਵਾ, ਰਜਿੰਦਰ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਨਵਜੋਤ ਸਿੰਘ, ਜਗਮੋਹਨ ਸਿੰਘ, ਮੰਗਲ ਸਿੰਘ, ਜਤਿੰਦਰ ਸਿੰਘ, ਕੇਵਲ ਕ੍ਰਿਸ਼ਨ, ਸਾਵਣ ਕੁਮਾਰ, ਟੋਨੀ, ਅਰਸ਼ਦੀਪ, ਮੁਲਖ ਰਾਜ, ਜਤਿੰਦਰ ਕੁਮਾਰ, ਸਤਿੰਦਰ ਕੁਮਾਰ, ਇਕਬਾਲ ਸਿੰਘ, ਰਾਜਨਬੀਰ ਸਿੰਘ, ਰਮੇਸ਼ ਕੁਮਾਰ, ਵਿਜੈ ਕੁਮਾਰ, ਅਜੇ ਕੁਮਾਰ, ਸੋਮਨਾਥ, ਬਿਕਰਮ ਕੁਮਾਰ, ਸਵਿੰਦਰ ਸਿੰਘ, ਸਲਵਿੰਦਰ ਸਿੰਘ, ਜਰਨੈਲ ਸਿੰਘ ਪਰਿਵਾਰ ਸਮੇਤ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਸਤਵੰਤ ਸਿੰਘ, ਸੰਤੋਖ ਸਿੰਘ, ਰਛਪਾਲ ਸਿੰਘ, ਕੁਲਵੰਤ ਸਿੰਘ, ਸਵਰਨ ਸਿੰਘ, ਮਨਪ੍ਰੀਤ ਸਿੰਘ, ਜੋਗਿੰਦਰ ਸਿੰਘ ਬੱਬੀ, ਕੁਲਵੰਤ ਸਿੰਘ, ਓਮ ਪ੍ਰਕਾਸ਼, ਲੱਕੀ ਅਤੇ ਸੋਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਉਨਾਂ ਉਕਤ ਸਾਰੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਰਮਨ ਬਹਿਲ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਅੰਦਰ ਬੇਮਿਸਾਲ ਵਿਕਾਸ ਕਾਰਜ ਕਰਵਾਏ ਹਨ ਜਿਨਾਂ ਦੀ ਬਦੌਲਤ ਅੱਜ ਹਰੇਕ ਵਰਗ ਦੇ ਲੋਕ ਬੇਹੱਦ ਖੁਸ਼ ਹਨ ਅਤੇ ਸਰਕਾਰ ਨੇ ਚੋਣ ਵਾਅਦੇ ਪੂਰੇ ਕਰਕੇ ਹਰੇਕ ਵਰਗ ਦੇ ਲੋਕਾਂ ਦਾ ਦਿਲ ਜਿਤਿਆ ਹੈ। ਇਹੀ ਕਾਰਨ ਹੈ ਕਿ ਅੱਜ ਹੋਰ ਪਾਰਟੀਆਂ ਦੇ ਆਗੂ ਤੇ ਪਿੰਡਾਂ ਦੇ ਪੰਚ ਸਰਪੰਚ ਵੀ ਆਪਣੀ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਮਦੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।
ਉਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਵਿਚ ਇਤਿਹਾਸ ਸਿਰਜੇਗੀ ਅਤੇ ਗੁਰਦਾਸਪੁਰ ਹਲਕੇ ਸਮੇਤ ਸਮੁੱਚੇ ਜਿਲੇ ਅੰਦਰ ਵੀ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਹਲਕਾ ਗੁਰਦਾਸਪੁਰ ਅੰਦਰ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਉਨਾਂ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ ਅਤੇ ਉਹ ਬਹਿਲ ਨਾਲ ਚਟਾਨ ਵਾਂਗ ਖੜੇ ਰਹਿਣਗੇ।