ਗੁਰਦਾਸਪੁਰ

ਮਿਲਕ ਪਲਾਂਟ ਨੂੰ ਹੋਰ ਵੀ ਵਧੀਆ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ-ਐਡਵੋਕੇਟ ਪਾਹੜਾ

ਮਿਲਕ ਪਲਾਂਟ ਨੂੰ ਹੋਰ ਵੀ ਵਧੀਆ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ-ਐਡਵੋਕੇਟ ਪਾਹੜਾ
  • PublishedFebruary 9, 2024

ਗੁਰਦਾਸਪੁਰ ਮਿਲਕ ਪਲਾਂਟ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ

ਗੁਰਦਾਸਪੁਰ, 9 ਫਰਵਰੀ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਦੇ ਮਿਲਕ ਪਲਾਂਟ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਚੇਅਰਮੈਨ ਸੁਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਮਿਲਕਫੈੱਡ ਪੰਜਾਬ ਦੇ ਡਾਇਰੈਕਟਰ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ਨੈਸ਼ਨਲ ਡੇਅਰੀ ਵਿਕਾਸ ਬੋਰਡ ਤੋਂ ਧਨਰਾਜ ਖੱਤਰੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਮੀਟਿੰਗ ਵਿੱਚ ਮਿਲਕ ਪਲਾਂਟ ਦੇ ਸੁਧਾਰ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਪੰਜਾਬ ਦੇ ਡਾਇਰੈਕਟਰ ਐਡਵੋਕੇਟ ਪਾਹੜਾ ਨੇ ਕਿਹਾ ਕਿ ਮਿਲਕਫੈੱਡ ਆਪਣੇ ਗਾਹਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਾਹਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਚੰਗੀ ਕੁਆਲਿਟੀ ਦਾ ਸਾਮਾਨ ਤਿਆਰ ਕੀਤਾ ਜਾਂਦਾ ਹੈ। ਆਉਣ ਵਾਲੇ ਸਮੇਂ ਵਿੱਚ ਮਿਲਕ ਪਲਾਂਟ ਨੂੰ ਹੋਰ ਵੀ ਵਧੀਆ ਬਣਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਸਮੇਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਆਉਣ ਵਾਲੇ ਸਮੇਂ ਵਿੱਚ ਨਵੇਂ ਉਤਪਾਦ ਲੈ ਕੇ ਆਵਾਂਗੇ।

ਉਨ੍ਹਾਂ ਕਿਹਾ ਕਿ ਉਹ ਸਮੂਹ ਸਟਾਫ਼ ਦੇ ਸਹਿਯੋਗ ਨਾਲ ਮਿਲਕ ਪਲਾਂਟ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਮਿਲਕ ਪਲਾਂਟ ਗੁਰਦਾਸਪੁਰ ਨੂੰ ਪੰਜਾਬ ਦੇ ਉੱਨਤ ਮਿਲਕ ਪਲਾਂਟਾਂ ਦੀ ਲੀਗ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਮਿਲਕ ਪਲਾਂਟ ਗੁਰਦਾਸਪੁਰ ਦੇ ਜਨਰਲ ਮੈਨੇਜਰ ਰਾਜੇਸ਼ ਬਲਸੋਤਰਾ, ਹੁਸ਼ਿਆਰਪੁਰ ਦੇ ਜਨਰਲ ਮੈਨੇਜਰ ਅਕਸ਼ਿਤ ਸ਼ਰਮਾ, ਡਾਇਰੈਕਟਰ ਦਿਲਰਾਜ ਸਿੰਘ, ਡਾਇਰੈਕਟਰ ਸਵਿੰਦਰ ਸਿੰਘ, ਡਾਇਰੈਕਟਰ ਬਲਵਿੰਦਰ ਸਿੰਘ, ਡਾਇਰੈਕਟਰ ਕੁਲਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਸੁਰਿੰਦਰ ਸਿੰਘ, ਹਰਮਨਜੀਤ ਸਿੰਘ, ਜੈਮਲ ਸਿੰਘ ਆਦਿ ਹਾਜ਼ਰ ਸਨ | ਮੌਜੂਦ

Written By
The Punjab Wire