Close

Recent Posts

ਪੰਜਾਬ ਮੁੱਖ ਖ਼ਬਰ

ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ

ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ
  • PublishedFebruary 14, 2024

ਕਿਸਾਨਾਂ ‘ਤੇ ਪੁਲਿਸ ਤਸ਼ੱਦਦ ਦੀ ਕੀਤੀ ਨਿੰਦਾ

ਕੇਂਦਰ ਸਰਕਾਰ ਨੂੰ ਖੁੱਲ੍ਹੀ ਚਰਚਾ ਵਾਸਤੇ ਅੱਗੇ ਆਉਣ ਲਈ ਕਿਹਾ

ਚੰਡੀਗੜ੍ਹ, 14 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ‘ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਖੁੱਲ੍ਹੀ ਵਿਚਾਰਚਰਚਾ ਲਈ ਸੱਦਿਆ ਜਾਵੇ।

ਕੌਮੀ ਰਾਜਧਾਨੀ ਦੇ ਰਾਹ ‘ਚ ਬੈਰੀਕੇਡਿੰਗ ਅਤੇ ਹੋਰ ਰੋਕਾਂ ਲਾਉਣ ਦੀ ਨਿਖੇਧੀ ਕਰਦਿਆਂ ਸ. ਸੰਧਵਾਂ ਨੇ ਇਸ ਨੂੰ ਲੋਕਤੰਤਰ ’ਤੇ ਵੱਡਾ ਹਮਲਾ ਕਰਾਰ ਦਿੱਤਾ, ਜਿਸ ਦੌਰਾਨ ਅਧਿਕਾਰੀਆਂ ਵੱਲੋਂ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਬੇਰਹਿਮੀ ਨਾਲ ਕੁਚਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ‘ਤੇ ਕੋਈ ਕਾਰਵਾਈ ਨਾ ਕਰਦਿਆਂ ਹਾਲਾਤ ਇਸ ਹੱਦ ਤੱਕ ਵਿਗੜਨ ਦਿੱਤੇ।

ਸਪੀਕਰ ਨੇ ਕਿਹਾ ਕਿ ਮੋਦੀ ਸਰਕਾਰ ਪਿਛਲੇ 10 ਸਾਲਾਂ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਤੋਂ ਬਾਅਦ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੰਡਿਆਲੀ ਤਾਰ, ਡਰੋਨ ਜ਼ਰੀਏ ਅੱਥਰੂ ਗੈਸ, ਮੇਖਾਂ ਅਤੇ ਹੋਰ ਢੰਗ-ਤਰੀਕਿਆਂ ਨਾਲ ਸਾਡੇ ਆਪਣੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਤਾਨਾਸ਼ਾਹੀ ਦੇ ਦਿਨ ਚਲੇ ਗਏ ਹਨ, ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰਕਾਰਾਂ ਲੋਕਾਂ ਲਈ ਹੁੰਦੀਆਂ ਹਨ, ਲੋਕਾਂ ਦੇ ਵਿਰੁੱਧ ਨਹੀਂ।

Written By
The Punjab Wire