10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾਨੇਵਾਲਾ ਦੀਆਂ ਗਲੀਆਂ ਤੇ ਨਾਲੀਆਂ ਦਾ ਕੈਬਨਿਟ ਮੰਤਰੀ ਨੇ ਨੀਂਹ ਪੱਥਰ ਰੱਖਿਆ
ਸ਼ਹਿਰਾ ਅਤੇ ਪਿੰਡਾਂ ਦੇ ਵਿਕਾਸ ਲਈ ਕੰਮ ਜਾਰੀ ਰਹਿਣਗੇ : ਡਾ.ਬਲਜੀਤ ਕੌਰ
ਮਲੋਟ, 16 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਤੇ ਨਾਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਸਮਾਜਿਕ ਨਿਆਂ, ਸ਼ਸ਼ਕਤੀਕਰਨ ਅਤੇ ਘੱਟ ਗਿਣਤੀਆਂ, ਔਰਤਾਂ ਅਤੇ ਬੱਚਿਆਂ ਦੀ ਸਮਾਜਿਕ ਸੁਰੱਖਿਆ ਅਤੇ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ। ਇਸਦੇ ਤਹਿਤ ਪਿੰਡ ਦਾਨੇਵਾਲਾ ਸਥਿਤ ਸੰਦੀਪ ਨਗਰ ਵਿੱਚ ਗਲੀਆਂ ਅਤੇ ਨਾਲੀਆਂ ਦੀ ਉਸਾਰੀ ਲਈ ਕਰੀਬ 10 ਲੱਖ ਰੁਪਏ ਦੀ ਗ੍ਰਾਂਟ ਲਿਆ ਕੇ ਵਿਕਾਸ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਜਿੱਥੇ ਉਹ ਆਪਣੇ ਅਧੀਨ ਆਉਂਦੇ ਵਿਭਾਗ ਵਿੱਚ ਬੱਚਿਆਂ, ਘੱਟ ਗਿਣਤੀਆਂ, ਔਰਤਾਂ ਅਤੇ ਸਮਾਜਿਕ ਸੁਰੱਖਿਆ ਦੇ ਲਈ ਉਪਰਾਲੇ ਕਰ ਰਹੇ ਹਨ, ਉੱਥੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਦੇ ਕੰਮ ਜਾਰੀ ਰਹਿਣਗੇ ਤਾਂ ਜੋ ਪੰਜਾਬ ਦਾ ਬਹੁਪੱਖੀ ਵਿਕਾਸ ਹੋ ਸਕੇ।
ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਰਮੇਸ਼ ਅਰਨੀਵਾਲਾ, ਸ਼ਹਿਰੀ ਪ੍ਰਧਾਨ ਗਗਨਦੀਪ ਸਿੰਘ ਔਲਖ, ਦਾਨੇਵਾਲਾ ਦੇ ਸਾਬਕਾ ਸਰਪੰਚ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਪਾਲ ਸਿੰਘ, ਪੰਚਾਇਤ ਮੈਂਬਰ ਕਰਨੈਲ ਸਿੰਘ, ਹਰਗੋਪਾਲ ਸਿੰਘ, ਬਲਕਾਰ ਸਿੰਘ ਤੋਂ ਇਲਾਵਾ ਜਸਪਾਲ ਕੌਰ, ਅਮਰਜੀਤ ਕੌਰ, ਪਾਲੋ, ਟਰੱਕ ਯੂਨੀਅਨ ਦੇ ਵਾਇਸ ਪ੍ਰਧਾਨ ਲਵ ਬੱਤਰਾ ਆਦਿ ਮੌਜੂਦ ਸਨ।