ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ
ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ
ਗੁਰਦਾਸਪੁਰ, 17 ਫਰਵਰੀ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।’ ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਵੇਰੇ ਗੁਰਦਾਸਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਭੇਜਣ ਮੌਕੇ ਕੀਤਾ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਸਕੀਮ ਸ਼ਰਧਾਲੂਆਂ ਲਈ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਗੁਰਦਾਸਪੁਰ ਤੋਂ ਰਵਾਨਾ ਹੋਈ ਬੱਸ ਯਾਤਰਾ ਰਾਹੀਂ 43 ਸ਼ਰਧਾਲੂ ਰਾਜਸਥਾਨ ਦੇ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਨੂੰ ਗਏ ਹਨ ਅਤੇ ਇਹ ਸਾਰੇ ਹੀ ਸ਼ਰਧਾਲੂ ਪਹਿਲੀ ਵਾਰ ਦਰਸ਼ਨ ਕਰਨਗੇ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾਂ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕ ਇਸ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।