Close

Recent Posts

ਗੁਰਦਾਸਪੁਰ ਪੰਜਾਬ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ
  • PublishedFebruary 17, 2024

33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ

ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ – ਰਮਨ ਬਹਿਲ

ਗੁਰਦਾਸਪੁਰ, 17 ਫਰਵਰੀ 2024 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਪਿੰਡ ਸਰਸਪੁਰ ਵਿਖੇ 33.50 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਇਆ ਗਿਆ ਹੈ ਜਿਸਦਾ ਉਦਘਾਟਨ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ।

ਸਟੇਡੀਅਮ ਦੇ ਉਦਘਾਟਨੀ ਸਮਾਰੋਹ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਦੇ ਇਕੱਠ ਨੂੰ ਨਵੇਂ ਸਟੇਡੀਅਮ ਦੀ ਵਧਾਈ ਦਿੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਸਟੇਡੀਅਮ ਪਿੰਡ ਸਰਸਪੁਰ ਤੇ ਲੋਧੀਪੁਰ ਤੋਂ ਇਲਾਵਾ ਇਲਾਕੇ ਦੇ ਹੋਰ ਪਿੰਡਾਂ ਦੇ ਨੌਜਵਾਨਾਂ ਅਤੇ ਖਿਡਾਰੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੀ ਬਦੌਲਤ ਨੌਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਇਲਾਕੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਸਟੇਡੀਅਮ ਵਿੱਚ ਖੇਡਾਂ ਦਾ ਅਭਿਆਸ ਕਰਕੇ ਆਪਣਾ ਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਪੱਧਰ ‘ਤੇ ਖੇਡ ਮੁਕਾਬਲੇ ਕਰਾਉਣ ਦੇ ਨਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ ਸਰਕਾਰੀ ਨੌਕਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਜਿਹੇ ਯਤਨਾ ਸਦਕਾ ਸੂਬੇ ਵਿੱਚ ਨੌਜਵਾਨਾਂ ਖੇਡਾਂ ਨਾਲ ਜੁੜ ਰਹੇ ਹਨ ਅਤੇ ਆਪਣੀ ਮਿਹਨਤ ਨਾਲ ਆਪਣੇ ਮਾਪਿਆਂ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।

ਇਸ ਮੌਕੇ ਪਿੰਡ ਸਰਸਪੁਰ ਦੇ ਵਸਨੀਕਾਂ ਨੇ ਚੇਅਰਮੈਨ ਸ੍ਰੀ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ ਸਟੇਡੀਅਮ ਦੀ ਉਸਾਰੀ ਹੋਣ ਨਾਲ ਨੌਜਵਾਨਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਹੁਣ ਨੌਜਵਾਨ ਨਸ਼ਿਆਂ ਤੋਂ ਬਚ ਕੇ ਚੰਗੇ ਖਿਡਾਰੀ ਬਣ ਸਕਣਗੇ। ਇਸ ਮੌਕੇ ਉਨ੍ਹਾਂ ਆਪਣੇ ਪਿੰਡ ਦੇ ਵਿਕਾਸ ਸਬੰਧੀ ਵੀ ਕੁਝ ਹੋਰ ਮੰਗਾਂ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਅੱਗੇ ਰੱਖੀਆਂ ਜਿਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਸ੍ਰੀ ਰਮਨ ਬਹਿਲ ਨੇ ਦਿੱਤਾ।

ਇਸ ਮੌਕੇ ਗੁਰਦੀਪ ਸਿੰਘ, ਨਵਦੀਪ ਸਿੰਘ, ਗੁਰਮੀਤ ਮਸੀਹ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ ਸਰਪੰਚ, ਅਵਤਾਰ ਸਿੰਘ ਨੰਬਰਦਾਰ, ਅਮਰੀਕ ਸਿੰਘ, ਰਾਜ ਕੁਮਾਰ ਐੱਸ.ਈ.ਪੀ.ਓ, ਜੇ.ਈ. ਰਾਕੇਸ਼ ਕੁਮਾਰ, ਯੂਸਫ਼ ਮਸੀਹ ਪੰਚਾਇਤ ਸਕੱਤਰ, ਰੌਬਿਨ ਟੈਕਨੀਕਲ ਅਸਿਸਟੈਂਟ, ਅਜੇ ਕੁਮਾਰ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੋਹਤਬਰ ਹਾਜ਼ਰ ਸਨ।

Written By
The Punjab Wire