ਪੰਜਾਬ ਮੁੱਖ ਖ਼ਬਰ

ਪੰਜਾਬ ਦੇ ਰਾਜਪਾਲ ਦੀ ਸਰਹੱਦੀ ਜ਼ਿਲ੍ਹਿਆਂ ਦੀ ਫੇਰੀ ਹੋਈ ਮੁਲਤਵੀ

ਪੰਜਾਬ ਦੇ ਰਾਜਪਾਲ ਦੀ ਸਰਹੱਦੀ ਜ਼ਿਲ੍ਹਿਆਂ ਦੀ ਫੇਰੀ ਹੋਈ ਮੁਲਤਵੀ
  • PublishedFebruary 20, 2024

ਚੰਡੀਗੜ੍ਹ, 20 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੀ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੀ ਫੇਰੀ, ਜੋ ਅਸਲ ਵਿੱਚ 20 ਫਰਵਰੀ ਤੋਂ 23 ਫਰਵਰੀ ਤੱਕ ਨਿਰਧਾਰਤ ਕੀਤੀ ਗਈ ਸੀ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਸਬੰਧਤ ਅਧਿਕਾਰੀਆਂ ਦੀ ਬੇਨਤੀ ਉਪਰੰਤ ਲਿਆ ਗਿਆ ਹੈ।

ਹੁਣ ਇਹ ਦੌਰਾ 12 ਮਾਰਚ ਤੋਂ 14 ਮਾਰਚ, 2024 ਦੌਰਾਨ ਕੀਤਾ ਜਾਵੇਗਾ।

ਸ੍ਰੀ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਭਾਈਚਾਰਿਆਂ ਨੂੰ ਮਿਲਣ ਲਈ ਵਚਨਬੱਧ ਹਨ ਅਤੇ ਆਪਣੀ ਆਗਾਮੀ ਫੇਰੀ ਦੌਰਾਨ ਉੱਥੋਂ ਦੇ ਵਸਨੀਕਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ।

ਸੰਸ਼ੋਧਿਤ ਫੇਰੀ ਬਾਰੇ ਵੇਰਵਿਆਂ ਨੂੰ ਸਮੇਂ ਸਿਰ ਸਾਂਝਾ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਰਾਜਪਾਲ ਨੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਾ ਸੀ ਅਤੇ ਕੇਂਦਰੀ ਏਜੰਸੀਆਂ ਤੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗਾਂ ਕਰਨੀਆਂ ਸਨ।

Written By
The Punjab Wire