Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਐੱਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਰੱਦ

ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਐੱਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪ ਰੱਦ
  • PublishedFebruary 21, 2024

ਜ਼ਿਲ੍ਹੇ ‘ਚ 25 ਅਤੇ 29 ਫਰਵਰੀ 2024 ਨੂੰ ਲੱਗਣਗੇ ਵਿਸ਼ੇਸ਼ ਕੈਂਪ

ਵਧੀਕ ਡਿਪਟੀ ਕਮਿਸ਼ਨਰ ਨੇ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਦੀ ਅਪੀਲ ਕੀਤੀ

ਗੁਰਦਾਸਪੁਰ, 21 ਫਰਵਰੀ 2024 (ਦੀ ਪੰਜਾਬ ਵਾਇਰ )। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 24 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹ ਫ਼ੈਸਲਾ ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ, ਗੁਰਦਾਸਪੁਰ (ਪੰਜਾਬ) ਵੱਲੋਂ ਪ੍ਰਾਪਤ ਹੋਏ ਮੰਗ ਪੱਤਰ ਨੂੰ ਮੁੱਖ ਰੱਖਦੇ ਲਿਆ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮਿਤੀ 25 ਅਤੇ 29 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ ਨਿਰਧਾਰਿਤ ਕੀਤੇ ਗਏ ਕੈਂਪ ਆਪਣੇ ਤਹਿ ਸਮੇਂ ਅਨੁਸਾਰ ਹੀ ਲੱਗਣਗੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿੰਨਾ ਵਿਅਕਤੀਆਂ ਦੀਆਂ ਹਾਲੇ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਨਹੀਂ ਬਣੀਆਂ, ਉਹ ਸਪੈਸ਼ਲ ਕੈਂਪਾਂ ਦੌਰਾਨ ਫਾਰਮ ਭਰ ਕੇ ਆਪਣੀਆਂ ਵੋਟਾਂ ਜ਼ਰੂਰ ਬਣਵਾ ਲੈਣ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ 29 ਫਰਵਰੀ, 2024 ਤੱਕ ਹੈ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਸਬੰਧੀ ਕੋਈ ਵੀ ਜਾਣਕਾਰੀ ਲੈਣ ਜਾਂ ਮੁਸ਼ਕਲ ਆਉਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਜਾਂ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Written By
The Punjab Wire