Close

Recent Posts

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਕਿਸਾਨ ਅੰਦੋਲਨ ਚ ਖਨੌਰੀ ਸਰਹੱਦ ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ

ਕਿਸਾਨ ਅੰਦੋਲਨ ਚ ਖਨੌਰੀ ਸਰਹੱਦ ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ
  • PublishedFebruary 21, 2024

ਬਠਿੰਡਾ, 21 ਫਰਵਰੀ 2024 (ਦੀ ਪੰਜਾਬ ਵਾਇਰ)। ਕਿਸਾਨ ਅੰਦੋਲਨ ‘ਚ ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਬੱਲੋ ਪਿੰਡ ਦੇ 20 ਸਾਲਾ ਕਿਸਾਨ ਸ਼ੁਭਕਰਨ ਸਿੰਘ ਵਜੋਂ ਹੋਈ ਹੈ।

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਕੋਲ ਸਿਰਫ਼ 3 ਏਕੜ ਜ਼ਮੀਨ ਸੀ। ਮ੍ਰਿਤਕ ਕਿਸਾਨ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ।

ਪਿਛਲੇ ਤਿੰਨ-ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ’ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।

ਸ਼ੁਭਕਰਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Written By
The Punjab Wire