ਗੁਰਦਾਸਪੁਰ

ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ : ਚੇਅਰਮੈਨ ਰਮਨ ਬਹਿਲ

ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ : ਚੇਅਰਮੈਨ ਰਮਨ ਬਹਿਲ
  • PublishedFebruary 27, 2024

ਪਵਿੱਤਰ ਤਖ਼ਤਾਂ ਦੇ ਦਰਸ਼ਨ ਕਰਨ ਦੇ ਲਈ ਵਿਧਾਨ ਸਭਾ ਹਲਕਾ ਗੁਰਦਾਸਪੁਰ ਚੋਂ ਸ਼ਰਧਾਲੂਆਂ ਦੀ 7ਵੀਂ ਬੱਸ ਕੀਤੀ ਰਵਾਨਾ

ਗੁਰਦਾਸਪੁਰ, 27 ਫਰਵਰੀ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬਰੀ (ਨੰਗਲ) ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਾਵਨ ਗੁਰਧਾਮਾਂ ਅਤੇ ਸ੍ਰੀ ਹਰਮੰਦਰ ਸਾਹਿਬ, ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਰਵਾਨਾ ਹੋਣ ਵਾਲੀ ਇਹ 7ਵੀਂ ਬੱਸ ਸੀ।

ਬੱਸ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਯਾਤਰਾ ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਸਤੇ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਜ ਤੱਕ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ‘ਤੇ ਜਾ ਚੁੱਕੇ ਸ਼ਰਧਾਲੂ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੁਆਰਾ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਧੰਨਵਾਦ ਕਰਦੇ ਨਹੀਂ ਥੱਕਦੇ ਕਿਉਂਕਿ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਹਜ਼ਾਰਾਂ ਬਜ਼ੁਰਗਾਂ ਮਾਪਿਆਂ ਦੇ ਲਈ ਪੁੱਤਰ ਦਾ ਰੋਲ ਨਿਭਾ ਕੇ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਵਿੱਚ ਕਿਸੇ ਵੀ ਪ੍ਰਦੇਸ਼ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਯੋਜਨਾ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਦੀ ਤਰਫ਼ੋਂ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨ, ਉੱਥੇ ਵੱਖ-ਵੱਖ ਲੋਕ ਪੱਖੀ ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੇ ਸਥਾਈ ਹੱਲ ਦੇ ਲਈ ਸਰਕਾਰ ਖ਼ੁਦ ਜਨਤਾ ਦੇ ਦੁਆਰ ਤੇ ਜਾ ਕੇ, ਉਨ੍ਹਾਂ ਦੇ ਕੰਮ ਕਰ ਰਹੀ ਹੈ।

ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਨੇ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਨਾਲ ਬਹੁਤ ਸਾਰੇ ਬਜ਼ੁਰਗ ਸ਼ਰਧਾਲੂ ਜੋ ਤੀਰਥ ਯਾਤਰਾ ‘ਤੇ ਨਹੀਂ ਜਾ ਸਕੇ ਸਨ ਉਹ ਵੀ ਪਾਵਨ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਤੋਂ ਸੂਬਾ ਵਾਸੀ ਬੇਹੱਦ ਖ਼ੁਸ਼ ਹਨ।

Written By
The Punjab Wire