ਗੁਰਦਾਸਪੁਰ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ
  • PublishedFebruary 27, 2024

ਜ਼ਿਲ੍ਹਾ ਚੋਣ ਅਧਿਕਾਰੀ ਸਮੇਤ ਐੱਸ.ਐੱਸ.ਪੀ. ਗੁਰਦਾਸਪੁਰ, ਐੱਸ.ਐੱਸ.ਪੀ. ਬਟਾਲਾ ਅਤੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਵੱਲੋਂ ਕਾਊਟਿੰਗ ਸੈਂਟਰ ਦਾ ਮੁਆਇਨਾ

ਗੁਰਦਾਸਪੁਰ, 27 ਫਰਵਰੀ 2024 (ਦੀ ਪੰਜਾਬ ਵਾਇਰ) । ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਕਾਊਂਟਿੰਗ ਸੈਂਟਰ ਦੀ ਇਮਾਰਤ ਦਾ ਮੁਆਇਨਾ ਕਰਨ ਦੇ ਨਾਲ ਓਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਨਾਲ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਦਾ ਦੌਰਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਗੁਰਦਾਸਪੁਰ ਲੋਕ ਸਭਾ ਹਲਕਾ ਸੀਟ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਅਤੇ ਇਸ ਸੰਸਥਾ ਵਿੱਚ ਹਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਗਿਣਤੀ ਕੇਂਦਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਸਥਾ ਦੇ ਵੱਖ-ਵੱਖ ਬਲਾਕਾਂ ਨੂੰ ਵੱਖ-ਵੱਖ ਹਲਕਿਆਂ ਦੀ ਚੋਣ ਗਿਣਤੀ ਲਈ ਰਾਖਵਾਂ ਰੱਖਿਆ ਗਿਆ ਹੈ ਅਤੇ ਇੱਥੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰੇ ਦੌਰਾਨ ਸੁਰੱਖਿਆ ਦੇ ਪੱਖ ਤੋਂ ਵੀ ਜਾਇਜ਼ਾ ਲਿਆ ਗਿਆ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ ਅਤੇ ਜੋ ਵੀ ਪ੍ਰਬੰਧ ਲੋੜੀਂਦੇ ਹੋਣਗੇ ਉਹ ਸਮਾਂ ਰਹਿੰਦੇ ਪੂਰੇ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਦੀ ਗਿਣਤੀ ਲਈ ਬਣਾਏ ਕਾਊਂਟਿੰਗ ਸੈਂਟਰ ਵਿੱਚ ਟੇਬਲ ਲਗਾਏ ਜਾਣਗੇ ਜਿੱਥੇ ਕਾਊਂਟਿੰਗ ਸਟਾਫ਼਼ ਵੱਲੋਂ ਕਾਊਂਟਿੰਗ ਏਜੰਟਾਂ ਦੀ ਹਾਜ਼ਰੀ ਵਿੱਚ ਪੋਸਟਲ ਬੈਲਟ ਪੇਪਰ ਅਤੇ ਈ.ਵੀ.ਐੱਮ ਮਸ਼ੀਨਾਂ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦਵਾਰਾਂ, ਕਾਊਂਟਿੰਗ ਏਜੰਟਾਂ ਅਤੇ ਕਾਊਂਟਿੰਗ ਸਟਾਫ਼ ਲਈ ਵਿਸ਼ੇਸ਼ ਪਾਰਕਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਾਊਂਟਿੰਗ ਸੈਂਟਰ ਵਿੱਚ ਬਣਨ ਵਾਲੇ ਮੀਡੀਆ ਸੈਂਟਰ ਦਾ ਜਾਇਜ਼ਾ ਵੀ ਲਿਆ।

Written By
The Punjab Wire