Close

Recent Posts

ਕ੍ਰਾਇਮ ਪੰਜਾਬ

ਸਾਂਸਦ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸੂ ਸਮੇਤ 60 ਕਾਂਗਰਸੀਆਂ ਤੇ ਮਾਮਲਾ ਦਰਜ਼

ਸਾਂਸਦ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸੂ ਸਮੇਤ 60 ਕਾਂਗਰਸੀਆਂ ਤੇ ਮਾਮਲਾ ਦਰਜ਼
  • PublishedFebruary 29, 2024

ਲੁਧਿਆਣਾ, 29 ਫਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਲੁਧਿਆਣਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿੱਚ ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਲੁਧਿਆਣਾ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਵਿੱਚ ਚੁੱਪ ਵੱਟ ਰਹੇ ਹਨ।

ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਅਮਿਤ ਕੁਮਾਰ ਵਾਸੀ ਸ਼ਾਹੀ ਮੁਹੱਲਾ (ਡੋਮੋਰੀਆ ਪੁਲ) ਲੁਧਿਆਣਾ ਨੇ ਦੱਸਿਆ ਕਿ ਮੈਂ ਨਗਰ ਨਿਗਮ ਜ਼ੋਨ-ਈ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਹਾਂ। ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ ‘ਤੇ ਤਾਇਨਾਤ ਸੀ. ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ।

ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ। ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੁਲਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਨਗਰ ਨਿਗਮ ਜ਼ੋਨ ਏ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਵੱਲੋਂ ਆਪਣੇ ਵਰਕਰਾਂ ਸਮੇਤ ਤਾਲਾ ਲਾਇਆ ਗਿਆ ਸੀ।ਜਿਸ ਦੇ ਚਲਦੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਧਰ, ਐਸਐਚਓ ਗਗਨਦੀਪ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Written By
The Punjab Wire