ਗੁਰਦਾਸਪੁਰ

ਜਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਲੋਕਲ ਛੁੱਟੀ ਦਾ ਐਲਾਨ

ਜਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਲੋਕਲ ਛੁੱਟੀ ਦਾ ਐਲਾਨ
  • PublishedMarch 1, 2024

ਗੁਰਦਾਸਪੁਰ, 1 ਮਾਰਚ 2024 (ਦੀ ਪੰਜਾਬ ਵਾਇਰ)। ਜਿਲ੍ਹਾ ਗੁਰਦਾਸਪੁਰ ਪ੍ਰਸ਼ਾਸ਼ਨ ਵੱਲੋਂ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਲੋਕਲ ਛੱਟੀ ਘੋਸ਼ਿਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਸ਼੍ਰੀ ਚੋਲਾ ਸਾਹਿਬ ਜੀ ਦਾ ਮੇਲਾ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਹਰ ਸਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰੋ ਦੂਰੋਂ ਸੰਗਤਾ/ ਸੰਘ ਦਰਸ਼ਨਾ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਰਿਪੋਰਟ ਅਤੇ ਸ਼੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰਖਦੇ ਹੋਏ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਨ ਵਿੱਚ 4 -3-2024 ਨੂੰ ਲੋਕਲ ਛੁੱਟੀ ਕੀਤੀ ਗਈ ਹੈ।

ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲ੍ਹਾ ਦੀ ਤਰ੍ਹਾਂ ਹੀ ਹੋਣਗੀਆਂ।

Written By
The Punjab Wire