ਪ੍ਰਧਾਨਮੰਤਰੀ ਮੋਦੀ ਦੇਸ਼ ਵਿੱਚ ਔਰਤਾਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਸਮਰਪਿਤ
ਪਟਿਆਲਾ, 4 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਵਿੱਚ ਅੱਜ ਪਟਿਆਲਾ ਵਿਖੇ ਔਰਤਾਂ ਦੀ ਸਸ਼ਕਤੀਕਰਨ ਲਈ ਮੋਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਪ੍ਰਸਾਰ ਲਈ ਨਾਰੀ ਸ਼ਕਤੀ ਵੰਦਨ ਮੈਰਾਥਨ ਦਾ ਆਯੋਜਨ ਕੀਤਾ ਗਿਆ।
ਇਸ ਮੈਰਾਥਨ ਵਿੱਚ ਪਟਿਆਲਾ ਜ਼ਿਲ੍ਹਾ ਮਹਿਲਾ ਮੋਰਚਾ ਦੀ ਟੀਮਾਂ ਅਤੇ ਪਟਿਆਲਾ ਦੀ ਵੱਖ ਵੱਖ ਸਮਾਜਿਕ ਸੰਸਥਾਵਾਂ ਨੇ ਹਿੱਸਾ ਲਿਆ।
ਮੈਰਾਥਨ ਵਿੱਚ ਹਿੱਸਾ ਲੈ ਰਹੇ ਲੋਕਾਂ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਅੱਜ ਪ੍ਰਧਾਨ ਮੰਤਰੀ ਮੋਦੀ ਜੀ ਦੀ ਅਗਵਾਈ ਵਿੱਚ ਸਾਡੇ ਦੇਸ਼ ਦੀਆਂ ਔਰਤਾਂ ਨੂੰ ਸਮਰਪਿਤ ਕਈ ਯੋਜਨਾਵਾਂ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਹਨ, ਜਿਸ ਵਿੱਚ ਉੱਜਵਲਾ ਯੋਜਨਾ, ਸੁਕੰਨਿਆ ਸਮ੍ਰਿਧੀ ਯੋਜਨਾ, ਉੱਜਵਲਾ ਯੋਜਨਾ, ਮੁਦਰਾ ਲੋਨ ਯੋਜਨਾ, ਡਰੋਨ ਦੀਦੀ ਯੋਜਨਾ, ਲਖਪਤੀ ਯੋਜਨਾ ਆਦਿ ਯੋਜਨਾਵਾਂ ਹਨ। ਸਾਡੇ ਦੇਸ਼ ਦੀ ਔਰਤਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਸਾਡੇ ਮਾਨਯੋਗ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਪੂਰੀ ਤਰ੍ਹਾਂ ਨਾਲ ਸਮਰਪਿਤ ਹਨ। ਉਹ ਨਾ ਸਿਰਫ਼ ਔਰਤਾਂ ਦੇ ਵਿਕਾਸ ਨੂੰ ਸਮਰਪਿਤ ਹੈ, ਸਗੋਂ ਇਹ ਵੀ ਚਾਹੁੰਦੇ ਹਨ ਕਿ “ਮਹਿਲਾਵਾਂ ਦੀ ਅਗਵਾਈ ਵਿੱਚ ਹੀ ਵਿਕਾਸ ਹੋਣਾ ਚਾਹੀਦਾ ਹੈ।”
ਪੰਜਾਬ ਮਹਿਲਾ ਮੋਰਚਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਕਿਹਾ, “ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਨੇ ਔਰਤਾਂ ਲਈ 33% ਰਾਖਵਾਂਕਰਨ ਲਿਆ ਕਿ, ਔਰਤਾਂ ਦੀ ਸੰਸਦ ਵਿੱਚ ਸਹੀ ਨੁਮਾਇੰਦਗੀ ਨੂੰ ਵੀ ਯਕੀਨੀ ਬਣਾਇਆ ਹੈ ਅਤੇ ਇਸ ਲਈ ਅਸੀਂ ਉਨ੍ਹਾਂ ਦੇ ਦਿਲੋਂ ਧੰਨਵਾਦੀ ਹਾਂ।”
ਜੈ ਇੰਦਰ ਕੌਰ ਨੇ ਅੱਗੇ ਕਿਹਾ, “ਔਰਤਾਂ ਦੀ ਇਸ ਦ੍ਰਿੜ ਭਾਵਨਾ ਨੂੰ ਪ੍ਰਦਰਸ਼ਿਤ ਕਰਨ ਲਈ, ਅੱਜ ਪਟਿਆਲਾ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਦੀਆਂ ਔਰਤਾਂ ਨੇ ਅੱਗੇ ਆ ਕੇ ਇਸ ਮਹਿਲਾ ਸ਼ਕਤੀ ਵੰਦਨ ਪ੍ਰੋਗਰਾਮ ਦੇ ਤਹਿਤ ਮੈਰਾਥਨ ਦੌੜ ਵਿੱਚ ਹਿੱਸਾ ਲਿਆ ਅਤੇ ਪ੍ਰਧਾਨ ਮੰਤਰੀ ਦਾ ਔਰਤਾਂ ਪ੍ਰਤੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਦਾ ਧੰਨਵਾਦ ਕੀਤਾ। ਸਾਡੀ ਔਰਤਾਂ ਇਸ ਗੱਲ ਲਈ ਵਚਨਬੱਧ ਹਨ ਕਿ ਉਹ ਨਰਿੰਦਰ ਮੋਦੀ ਜੀ ਨੂੰ ਮੁੜ ਤੋਂ ਦੇਸ਼ ਦਾ ਪ੍ਰਧਾਨਸੇਵਕ ਬਣਾਉਣਾ ਚਾਹੁੰਦੀਆਂ ਹਨ। “