ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਲੇਖ ਮੁਕਾਬਲੇ ਕਰਵਾਏ ਜਾਣਗੇ
ਵਧੀਆ ਲੇਖ ਲਿਖਣ ਵਾਲੀਆਂ ਮਹਿਲਾਵਾਂ ਨੂੰ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ
ਗੁਰਦਾਸਪੁਰ, 6 ਮਾਰਚ 2024 (ਦੀ ਪੰਜਾਬ ਵਾਇਰ )। ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਚੋਣਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਹਲਕਾ ਪੱਧਰ ‘ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ ਵਰਕਰ ਅਤੇ ਚੋਣ ਸਾਖਰਤਾ ਕਲੱਬ ਦੀਆਂ ਵਿਦਿਆਰਥਣਾਂ ਦਾ ‘ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਦਾ ਮਹੱਤਤਾ’ ਵਿਸ਼ੇ ‘ਤੇ ਲੇਖ ਰਚਨਾ (ਘੱਟ ਤੋਂ ਘੱਟ 300 ਅੱਖਰ) ਮੁਕਾਬਲੇ ਕਰਵਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮਿਤੀ 7 ਮਾਰਚ 2024 ਨੂੰ ਹਲਕਾ ਪੱਧਰ ‘ਤੇ ਮਹਿਲਾ ਬੂਥ ਲੈਵਲ ਅਫ਼ਸਰ, ਆਂਗਣਵਾੜੀ, ਆਸ਼ਾ ਵਰਕਰ ਅਤੇ ਚੋਣ ਸਾਖਰਤਾ ਕਲੱਬ ਦੀਆਂ ਵਿਦਿਆਰਥਣਾਂ ਦਾ ‘ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਦਾ ਮਹੱਤਤਾ’ ਵਿਸ਼ੇ ‘ਤੇ ਲੇਖ ਰਚਨਾ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਤੀ ਹਲਕੇ ਵਿੱਚ ਹਰੇਕ ਸ਼੍ਰੇਣੀ ਦੇ ਜੇਤੂਆਂ ਨੂੰ ਜ਼ਿਲ੍ਹਾ ਪੱਧਰ ‘ਤੇ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਜ਼ਿਲ੍ਹਾ ਪੱਧਰ ‘ਤੇ ਮਨਾਏ ਜਾਣ ਵਾਲੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਪਣੇ ਚੋਣ ਹਲਕੇ ਵਿਚੋਂ ਮਹਿਲਾ ਬੀ.ਐੱਲ.ਓਜ਼. ਕੋਲੋਂ ਉਪਰੋਕਤ ਵਿਸ਼ੇ ਸਬੰਧੀ ਲੇਖ ਪ੍ਰਾਪਤ ਕਰਕੇ ਹਰੇਕ ਬਲਾਕ ਵਿੱਚੋਂ ਇੱਕ-ਇੱਕ ਬੈੱਸਟ ਲੇਖ ਦੀ ਚੋਣ ਕਰਕੇ 7 ਮਾਰਚ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਦਾਸਪੁਰ ਦੇ ਦਫ਼ਤਰ ਵਿੱਚ ਭੇਜਣਗੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੀ.ਡੀ.ਪੀ.ਓਜ਼ ਦੇ ਰਾਹੀਂ ਜ਼ਿਲ੍ਹੇ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਕੋਲੋਂ ਉਪਰੋਕਤ ਵਿਸ਼ੇ ਸਬੰਧੀ ਲੇਖ ਪ੍ਰਾਪਤ ਕਰਕੇ ਹਰੇਕ ਬਲਾਕ ਵਿੱਚੋਂ ਇੱਕ-ਇੱਕ ਬੈੱਸਟ ਲੇਖ ਦੀ ਚੋਣ ਕਰਕੇ 7 ਮਾਰਚ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਦਾਸਪੁਰ ਦੇ ਦਫ਼ਤਰ ਵਿੱਚ ਭੇਜਣ। ਇਸੇ ਤਰ੍ਹਾਂ ਸਿਵਲ ਸਰਜਨ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਵਰਕਰਾਂ ਕੋਲੋਂ ਲੇਖ ਪ੍ਰਾਪਤ ਕਰਕੇ ਐੱਸ.ਐੱਮ.ਓਜ਼ ਵਾਈਜ਼ ਇੱਕ-ਇੱਕ ਬੈੱਸਟ ਲੇਖ 7 ਮਾਰਚ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਗੁਰਦਾਸਪੁਰ ਦੇ ਦਫ਼ਤਰ ਵਿੱਚ ਭੇਜਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਪੋਲਿੰਗ ਸਟੇਸ਼ਨ ਪੱਧਰ ‘ਤੇ ਸਥਾਪਿਤ ਕੀਤੇ ਚੋਣ ਸਾਖਰਤਾ ਕਲੱਬ ਦੀਆਂ ਵਿਦਿਆਰਥਣਾਂ ਪਾਸੋਂ ਵੀ ਉਕਤ ਵਿਸ਼ੇ ‘ਤੇ ਲੇਖ ਪ੍ਰਾਪਤ ਕੀਤੇ ਜਾਣਗੇ।