ਕ੍ਰਾਇਮ ਗੁਰਦਾਸਪੁਰ ਪੰਜਾਬ

ਕਲਾਨੌਰ- ਦੋ ਮਾਸੂਮ ਬੱਚਿਆਂ ਦੀਆਂ ਬਰਾਮਦ ਮ੍ਰਿਤਕ ਦੇਹਾਂ ਤੋਂ ਬਾਅਦ ਹੁਣ ਪਿਤਾ ਦਾ ਲਾਸ਼ ਨਹਿਰ ਵਿੱਚੋਂ ਬਰਾਮਦ, ਮਾਂ ਦੀ ਭਾਲ ਜਾਰੀ

ਕਲਾਨੌਰ- ਦੋ ਮਾਸੂਮ ਬੱਚਿਆਂ ਦੀਆਂ ਬਰਾਮਦ ਮ੍ਰਿਤਕ ਦੇਹਾਂ ਤੋਂ ਬਾਅਦ ਹੁਣ ਪਿਤਾ ਦਾ ਲਾਸ਼ ਨਹਿਰ ਵਿੱਚੋਂ ਬਰਾਮਦ, ਮਾਂ ਦੀ ਭਾਲ ਜਾਰੀ
  • PublishedMarch 12, 2024

ਗੁਰਦਾਸਪੁਰ, 12 ਮਾਰਚ 2024 (ਦੀ ਪੰਜਾਬ ਵਾਇਰ)। ਬੀਤੇ ਦਿੰਨੀ ਗੁਰਦਾਸਪੁਰ ਦੇ ਕਸਬਾ ਕਲਾਨੌਰ ‘ਚ ਦੋ ਮਾਸੂਮ ਬੱਚਿਆਂ ਨੂੰ ਜ਼ਹਿਰੀਲੀ ਚੀਜ਼ ਦੇ ਕੇ ਪਿਓ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਨ੍ਹਾਂ ਬੱਚਿਆਂ ਵਿੱਚ ਛੇ ਸਾਲਾ ਧੀ ਜਸਪ੍ਰੀਤ ਕੌਰ ਅਤੇ ਚਾਰ ਸਾਲਾ ਪੁੱਤਰ ਹਰਪ੍ਰੀਤ ਸਿੰਘ ਸ਼ਾਮਲ ਹਨ। ਹੁਣ ਮ੍ਰਿਤਕ ਬੱਚਿਆਂ ਦੇ ਪਿਤਾ ਹਰਪਾਲ ਸਿੰਘ ਦੀ ਲਾਸ਼ ਵੀ ਬਰਾਮਦ ਕਰ ਲਈ ਗਈ ਹੈ। ਲਾਸ਼ ਨੂੰ ਪਿੰਡ ਕਿਲਾ ਲਾਲ ਸਿੰਘ ਦੀ ਨਹਿਰ ਵਿੱਚੋਂ ਬਰਾਮਦ ਕੀਤਾ ਗਿਆ ਹੈ। ਜਿਸ ਨੂੰ ਕਬਜੇ ਵਿੱਚ ਲੈ ਕੇ ਪੁਲਿਸ ਵੱਲੋਂ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਦਕੀ ਘਰੋਂ ਫਰਾਰ ਹੋਏ ਮ੍ਰਿਤਕ ਬੱਚਿਆਂ ਦੀ ਮਾਂ ਦੀ ਭਾਲ ਜਾਰੀ ਹੈ।

ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ

ਕਲਾਨੌਰ ਦੇ ਐਸਐਚਓ ਅਧਿਕਾਰੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ 4 ਮਾਰਚ ਨੂੰ ਕਲਾਨੌਰ ਵਿੱਚ ਇੱਕ ਬੰਦ ਘਰ ਵਿੱਚੋਂ ਦੋ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ ਅਤੇ ਸ਼ੱਕ ਹੈ ਕਿ ਮਾਸੂਮ ਬੱਚਿਆਂ ਦੇ ਪਿਤਾ ਹਰਪਾਲ ਸਿੰਘ ਨੇ ਆਪਣੇ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਹੈ, ਕਿਉਂਕਿ ਕੁਝ ਦਿਨ ਪਹਿਲਾਂ ਉਸਦੀ ਪਤਨੀ ਉਸਨੂੰ ਅਤੇ ਬੱਚਿਆਂ ਨੂੰ ਛੱਡ ਕੇ ਘਰੋਂ ਚਲੀ ਗਈ ਸੀ।

ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਦੋ ਦਿਨ ਪਹਿਲਾਂ ਪਿੰਡ ਕਿਲ੍ਹਾ ਲਾਲ ਸਿੰਘ ਦੀ ਨਹਿਰ ਦੇ ਕਿਨਾਰੇ ਤੋਂ ਹਰਪਾਲ ਸਿੰਘ ਦੀਆਂ ਜੁੱਤੀਆਂ ਅਤੇ ਕੁਝ ਹੋਰ ਸਾਮਾਨ ਬਰਾਮਦ ਹੋਇਆ ਸੀ, ਜਿਸ ‘ਤੇ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ ਉਸ ਨੇ ਮਾਸੂਮ ਬੱਚਿਆਂ ਦਾ ਕਤਲ ਕਰਕੇ ਖ਼ੁਦਕੁਸ਼ੀ ਕਰ ਲਈ ਹੋਵੇਗੀ।

ਮ੍ਰਿਤਕ ਦੀ ਪਤਨੀ ਦੀ ਭਾਲ ਜਾਰੀ ਹੈ

ਅਧਿਕਾਰੀ ਨੇ ਦੱਸਿਆ ਕਿ ਉਸ ਦੀ ਲਾਸ਼ ਕੱਲ੍ਹ ਦੇਰ ਸ਼ਾਮ ਕਿਲਾ ਲਾਲ ਸਿੰਘ ਨਹਿਰ ਵਿੱਚੋਂ ਬਰਾਮਦ ਹੋਈ, ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਕਿਹਾ ਜਾ ਸਕਦਾ ਹੈ ਕਿ ਉਸ ਨੇ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ ਹੈ ਕਿਉਂਕਿ ਉਸ ਦੇ ਘਰੋਂ ਕੋਈ ਜ਼ਹਿਰੀਲਾ ਪਦਾਰਥ ਬਰਾਮਦ ਹੋਇਆ ਹੈ, ਹਾਲਾਂਕਿ ਬੱਚਿਆਂ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਯਕੀਨ ਨਾਲ ਕਿਹਾ ਜਾ ਸਕਦਾ ਹੈ ਕਿ ਬੱਚੇ ਕਿਵੇਂ ਮਾਰੇ ਗਏ ਸਨ। ਗਿਆ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਦੀ ਪਤਨੀ ਦੀ ਵੀ ਭਾਲ ਕੀਤੀ ਜਾ ਰਹੀ ਹੈ ਅਤੇ ਉਸ ਦਾ ਪਤਾ ਲੱਗਣ ’ਤੇ ਉਸ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

Written By
The Punjab Wire