ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਨੇ ਪਿੰਡ ਸਿੱਧਵਾਂ ਜਮੀਤਾਂ ਵਿਖੇ ਨਵੀਂ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ

ਚੇਅਰਮੈਨ ਰਮਨ ਬਹਿਲ ਨੇ ਪਿੰਡ ਸਿੱਧਵਾਂ ਜਮੀਤਾਂ ਵਿਖੇ ਨਵੀਂ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ
  • PublishedMarch 15, 2024

ਜਲ ਸਪਲਾਈ ਸਕੀਮ ਉੱਪਰ 75 ਲੱਖ ਰੁਪਏ ਦੀ ਆਵੇਗੀ ਲਾਗਤ, 325 ਘਰਾਂ ਨੂੰ ਮਿਲੇਗਾ ਸਾਫ਼ ਤੇ ਸ਼ੁੱਧ ਪਾਣੀ

ਗੁਰਦਾਸਪੁਰ, 15 ਮਾਰਚ 2024 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਪਿੰਡ ਸਿੱਧਵਾਂ ਜਮੀਤਾਂ ਵਿਖੇ ਨਵੀਂ ਬਣਨ ਜਾ ਰਹੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਜਲ ਸਪਲਾਈ ਸਕੀਮ ਉੱਪਰ ਪੰਜਾਬ ਸਰਕਾਰ ਵੱਲੋਂ 75 ਲੱਖ ਰੁਪਏ ਖ਼ਰਚ ਕੀਤੇ ਜਾਣਗੇ।

ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਜਲ ਸਪਲਾਈ ਸਕੀਮ ਦੇ ਮੁਕੰਮਲ ਹੋਣ ਨਾਲ ਪਿੰਡ ਸਿਧਵਾਂ ਜਮੀਤਾਂ ਦੇ ਲਗਭਗ 325 ਘਰਾਂ ਨੂੰ ਸ਼ੁੱਧ ਤੇ ਸਾਫ਼ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਜਲ ਸਪਲਾਈ ਸਕੀਮ ਉੱਪਰ 50,000 ਲੀਟਰ ਦੀ ਟੈਂਕੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਸਰਪੰਚ ਗੁਰਦੇਵ ਸਿੰਘ, ਐੱਸ.ਡੀ.ਓ. ਪ੍ਰਸ਼ੋਤਮ ਸਿੰਘ ਹੁੰਦਲ, ਜੇ.ਈ. ਰਾਜਪਾਲ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਬੂਟਾ ਰਾਮ, ਕਸਤੂਰੀ ਲਾਲ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਕਰਮ ਮਸੀਹ, ਲਖਬੀਰ ਸਿੰਘ, ਸਾਬਕਾ ਸਰਪੰਚ ਨਿਸ਼ਾਨ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਵੀ ਮੁਹਤਬਰ ਹਾਜ਼ਰ ਸਨ।

Written By
The Punjab Wire