ਗੁਰਦਾਸਪੁਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪ ਗੁਰਦਾਸਪੁਰ ਵਿਖੇ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪ ਗੁਰਦਾਸਪੁਰ ਵਿਖੇ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ
  • PublishedMarch 19, 2024

ਵਿਦਿਆਰਥਣਾਂ ਦੇ ਮਹਿੰਦੀ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਹੋਏ

ਗੁਰਦਾਸਪੁਰ, 19 ਮਾਰਚ 2024 ( ਦੀ ਪੰਜਾਬ ਵਾਇਰ )। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਨੌਜਵਾਨਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਜਿੱਥੇ ਖ਼ੁਦ ਆਪਣੀ ਵੋਟ ਪਾਉਣ ਦਾ ਅਹਿਦ ਲਿਆ ਜਾ ਰਿਹਾ ਹੈ ਓਥੇ ਉਹ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਜਾਣਕਾਰਾਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰ ਰਹੇ ਹਨ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਗਤੀਵਿਧੀਆਂ ਰਾਹੀਂ ਨੌਜਵਾਨਾਂ ਸਮੇਤ ਹਰ ਵਰਗ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਸਵੀਪ ਦੀਆਂ ਗਤੀਵਿਧੀਆਂ ਚੱਲ ਰਹੀਆਂ ਹਨ।

ਸਵੀਪ ਗਤੀਵਿਧੀਆਂ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪ ਗੁਰਦਾਸਪੁਰ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵੱਲੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਪ੍ਰਣ ਲਿਆ ਗਿਆ। ਇਸਦੇ ਨਾਲ ਵੋਟਰ ਜਾਗਰੂਕਤਾ ਤਹਿਤ ਲੜਕੀਆਂ ਦੇ ਮਹਿੰਦੀ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ।  ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਸਮੂਹ ਵੋਟਰਾਂ ਨੂੰ ‘ਇਸ ਵਾਰ 70 ਪਾਰ’ ਦਾ ਸੁਨੇਹਾ ਦਿੰਦਿਆਂ ਅਪੀਲ ਕੀਤੀ ਆਓ ਸਾਰੇ ਮਿਲ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰੀਏ ਅਤੇ ਆਪਣੇ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਵਿੱਚ ਆਪਣਾ ਯੋਗਦਾਨ ਪਾਈਏ।

Written By
The Punjab Wire