ਪੰਜਾਬ ਮੁੱਖ ਖ਼ਬਰ

ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਐਸਐਸਪੀ ਦੇ ਤਬਾਦਲੇ ਕੀਤੇ

ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਐਸਐਸਪੀ ਦੇ ਤਬਾਦਲੇ ਕੀਤੇ
  • PublishedMarch 21, 2024

ਬਦਲੇ ਗਏ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ, ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸ.ਐਸ.ਪੀ.

ਚੰਡੀਗੜ੍ਹ, 21 ਮਾਰਚ 2024 (ਦੀ ਪੰਜਾਬ ਵਾਇਰ)। ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਨ੍ਹਾਂ ਵਿੱਚੋਂ 4 ਪੀਪੀਐਸ ਅਧਿਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸਐਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਆਈਪੀਐਸ ਕਾਡਰ ਨਾ ਹੋਣ ਕਾਰਨ ਬਦਲ ਦਿੱਤਾ ਗਿਆ, ਜਦਕਿ ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਖਡੂਰ ਸਾਹਿਬ ਤੋਂ ਕਾਂਗਰਸੀ ਐਮ.ਪੀ ਜਸਬੀਰ ਸਿੰਘ ਨੂੰ ਡਿੰਪਾ ਦਾ ਭਰਾ ਹੋਣ ਕਰਕੇ ਹਟਾ ਦਿੱਤਾ ਗਿਆ ਹੈ।

2 ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿੱਚ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਵੀ ਸ਼ਾਮਲ ਹਨ। ਉਨ੍ਹਾਂ ਦੀ ਥਾਂ ‘ਤੇ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

Written By
The Punjab Wire