ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਗ੍ਰਿਫਤਾਰ: 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਦੀ ਕਾਰਵਾਈ

ਨਵੀਂ ਦਿੱਲੀ, 21 ਮਾਰਚ 2024 (ਦੀ ਪੰਜਾਬ ਵਾਇਰ)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ।

ਇਸ ਦੌਰਾਨ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜੇਲ੍ਹ ਤੋਂ ਸਰਕਾਰ ਚਲਾਏਗੀ। ਇਧਰ, ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਵੀ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ।

Exit mobile version