ਬੀਜੇਪੀ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ: ਮੁਕਤਸਰ ‘ਚ ਪਿੰਡ ਵਾਸੀਆਂ ਨੇ ਲਗਾਏ ਬੋਰਡ; ਲਿਖਿਆ- ਇੱਥੇ ਨਾ ਆਓ, ਬਦਲੇ ਦੀ ਕਾਰਵਾਈ ਲਈ ਤੁਸੀਂ ਖੁਦ ਜ਼ਿੰਮੇਵਾਰ ਹੋਵੋਗੇ

ਚੰਡੀਗੜ੍ਹ, 26 ਮਾਰਚ 2024 (ਦੀ ਪੰਜਾਬ ਵਾਇਰ)। ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦਾ ਅਸਰ ਹੁਣ ਲੋਕ ਸਭਾ ਚੋਣਾਂ ‘ਤੇ ਵੀ ਪੈਣ ਵਾਲਾ ਹੈ। ਪੰਜਾਬ ਵਿੱਚ ਭਾਜਪਾ ਦੇ ਵੱਡੇ ਆਗੂਆਂ ਦੀਆਂ ਰੈਲੀਆਂ ਵਿੱਚ ਕਿਸਾਨਾਂ ਵੱਲੋਂ ਵਿਰੋਧ ਦੇ ਐਲਾਨ ਤੋਂ ਬਾਅਦ ਹੁਣ ਪਿੰਡਾਂ ਵਿੱਚ ਵੀ ਰੋਸ ਸ਼ੁਰੂ ਹੋ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਭਾਰੂ ਵਿੱਚ ਲੋਕਾਂ ਵੱਲੋਂ ਭਾਜਪਾ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਾਉਣ ਦਾ ਬੋਰਡ ਲਾਇਆ ਗਿਆ ਹੈ।

ਫਰੀਦਕੋਟ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਭਾਰੂ ਦੇ ਵਸਨੀਕਾਂ ਨੇ ਆਪਣੇ ਪਿੰਡ ਵਿੱਚ ਭਾਜਪਾ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ। ਸਥਾਨਕ ਲੋਕਾਂ ਵੱਲੋਂ ਲਗਾਏ ਗਏ ਬੋਰਡ ‘ਤੇ ਲਿਖਿਆ ਹੈ- ਪਿੰਡ ਭਾਰੂ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਪੂਰਨ ਤੌਰ ‘ਤੇ ਬਾਈਕਾਟ ਕੀਤਾ ਗਿਆ ਹੈ। ਕੋਈ ਵੀ ਭਾਜਪਾ ਆਗੂ ਪਿੰਡ ਨਾ ਆਵੇ। ਜੇਕਰ ਕੋਈ ਭਾਜਪਾ ਆਗੂ ਪਿੰਡ ਵਿੱਚ ਆਉਂਦਾ ਹੈ ਤਾਂ ਜਵਾਬੀ ਕਾਰਵਾਈ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ।

Exit mobile version