Close

Recent Posts

ਗੁਰਦਾਸਪੁਰ ਪੰਜਾਬ

ਡਿਊਟੀ ‘ਤੇ ਮੌਜੂਦ BSF ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਡਿਊਟੀ ‘ਤੇ ਮੌਜੂਦ BSF ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
  • PublishedApril 9, 2024

ਗੁਰਦਾਸਪੁਰ, 9 ਅਪ੍ਰੈਲ 2024 (ਦੀ ਪੰਜਾਬ ਵਾਇਰ)। ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ ਸੈਕਟਰ ਗੁਰਦਾਸਪੁਰ ਅਧੀਨ ਬੀਐੱਸਐੱਫ ਦੀ 113 ਬਟਾਲੀਅਨ ਦੇ ਜਵਾਨ ਨੇ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਬੀ.ਐਸ.ਐਫ ਦੀ 113 ਬਟਾਲੀਅਨ ਦੇ ਬੀਓਪੀ ਆਬਾਦ ਵਿਖੇ ਡਿਊਟੀ ‘ਤੇ ਤਾਇਨਾਤ ਜਵਾਨ ਰਾਜਬੀਰ ਸਿੰਘ ਵਾਸੀ ਸਾਂਖਾ, ਕਠੂਆ, ਜ਼ਿਲ੍ਹਾ ਜੰਮੂ ਸਵੇਰੇ ਆਪਣੇ ਸਾਥੀ ਨਾਲ ਇਲਾਕੇ ‘ਚ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਆਪਣੇ ਆਪ ਨੂੰ ਦੋ ਗੋਲੀਆਂ ਮਾਰ ਕੇ ਖੁਦਕੁਸ਼ੀ ਕਰ ਲਈ। ਉਕਤ ਸਿਪਾਹੀ ਅਪ੍ਰੈਲ ਦੇ ਪਹਿਲੇ ਹਫ਼ਤੇ ਇੱਕ ਮਹੀਨੇ ਦੀ ਛੁੱਟੀ ਲੈ ਕੇ ਡਿਊਟੀ ‘ਤੇ ਪਰਤਿਆ ਸੀ। ਉਹ ਸਾਲ 2014 ਵਿੱਚ ਬੀਐਸਐਫ ਵਿੱਚ ਭਰਤੀ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਉਸਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਭਰਾ ਵੀ ਹੈ। ਘਟਨਾ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਅਧਿਕਾਰੀਆਂ ਵਿੱਚ ਸੋਗ ਦੀ ਲਹਿਰ ਹੈ।

ਰਾਜਬੀਰ ਸਿੰਘ ਦੇ ਚਾਚਾ ਨੇ ਦੱਸਿਆ ਕਿ ਉਹ ਡਿਪ੍ਰੈਸ਼ਨ ਤੋਂ ਪੀੜਤ ਸੀ ਅਤੇ ਦਵਾਈ ਲੈ ਰਿਹਾ ਸੀ। ਘਟਨਾ ਨੂੰ ਲੈ ਕੇ ਸੈਕਟਰ ਦੀਆਂ ਵੱਖ-ਵੱਖ ਬਟਾਲੀਅਨਾਂ ਦੇ ਜਵਾਨਾਂ ਅਤੇ ਅਧਿਕਾਰੀਆਂ ‘ਚ ਸੋਗ ਹੈ। ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੀ ਪੁਲੀਸ ਚੌਕੀ ਧਰਮਕੋਟ ਦੇ ਇੰਚਾਰਜ ਨੇ ਦੱਸਿਆ ਕਿ ਲਾਸ਼ ਦਾ ਸਿਵਲ ਹਸਪਤਾਲ ਬਟਾਲਾ ਵਿੱਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲੀਸ ਨੇ ਧਾਰਾ 174 ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Written By
The Punjab Wire