ਦੇਸ਼ ਮੁੱਖ ਖ਼ਬਰ

ਪਤੰਜਲੀ ਇਸ਼ਤਿਹਾਰ ਮਾਮਲੇ ‘ਚ ਰਾਮਦੇਵ-ਬਾਲਕ੍ਰਿਸ਼ਨ ਦੀ ਮੁਆਫੀ ਰੱਦ: ਸੁਪਰੀਮ ਕੋਰਟ ਨੇ ਕਿਹਾ- ਅਦਾਲਤ ਦਾ ਅਪਮਾਨ ਹੋਇਆ ਹੈ, ਕਾਰਵਾਈ ਲਈ ਤਿਆਰ ਰਹੋ

ਪਤੰਜਲੀ ਇਸ਼ਤਿਹਾਰ ਮਾਮਲੇ ‘ਚ ਰਾਮਦੇਵ-ਬਾਲਕ੍ਰਿਸ਼ਨ ਦੀ ਮੁਆਫੀ ਰੱਦ: ਸੁਪਰੀਮ ਕੋਰਟ ਨੇ ਕਿਹਾ- ਅਦਾਲਤ ਦਾ ਅਪਮਾਨ ਹੋਇਆ ਹੈ, ਕਾਰਵਾਈ ਲਈ ਤਿਆਰ ਰਹੋ
  • PublishedApril 10, 2024

ਨਵੀਂ ਦਿੱਲੀ, 10 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪਤੰਜਲੀ ਦੇ ਵਿਵਾਦਿਤ ਇਸ਼ਤਿਹਾਰ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਦੀ ਦੂਜੀ ਮਾਫੀ ਨੂੰ ਵੀ ਰੱਦ ਕਰ ਦਿੱਤਾ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।

ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਇਸੇ ਬੈਂਚ ‘ਚ ਹੋਈ ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਮੁਆਫੀਨਾਮਾ ਦਾਖਲ ਕੀਤਾ ਗਿਆ ਸੀ। ਬੈਂਚ ਨੇ ਪਤੰਜਲੀ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਤਸੱਲੀ ਲਈ ਹੈ। ਤੁਹਾਡੇ ਅੰਦਰ ਮਾਫ਼ੀ ਦੀ ਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਅੱਜ ਸੁਣਵਾਈ ਦੀ ਤਰੀਕ ਤੈਅ ਕੀਤੀ ਸੀ।

ਇਸ ਤੋਂ ਬਾਅਦ 9 ਅਪ੍ਰੈਲ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੇ ਨਵਾਂ ਹਲਫਨਾਮਾ ਦਾਇਰ ਕੀਤਾ। ਜਿਸ ‘ਚ ਪਤੰਜਲੀ ਨੇ ਬਿਨਾਂ ਸ਼ਰਤ ਮੁਆਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ‘ਤੇ ਪਛਤਾਵਾ ਹੈ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ।

ਦੱਸਣਯੋਗ ਹੈ ਕਿ ਸੁਪਰੀਮ ਕੋਰਟ 17 ਅਗਸਤ, 2022 ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਤੰਜਲੀ ਨੇ ਕੋਵਿਡ ਟੀਕਾਕਰਨ ਅਤੇ ਐਲੋਪੈਥੀ ਦੇ ਵਿਰੁੱਧ ਨਕਾਰਾਤਮਕ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਉਸ ਨੇ ਆਪਣੀਆਂ ਆਯੁਰਵੈਦਿਕ ਦਵਾਈਆਂ ਨਾਲ ਕੁਝ ਬੀਮਾਰੀਆਂ ਠੀਕ ਕਰਨ ਦਾ ਝੂਠਾ ਦਾਅਵਾ ਕੀਤਾ।

Written By
The Punjab Wire