ਪੰਜਾਬ ਦੇ ਸਾਬਕਾ ਮੰਤਰੀ ਦੀ IAS ਨੂੰਹ ਭਾਜਪਾ ‘ਚ ਸ਼ਾਮਲ: ਮੁੱਖ ਮੰਤਰੀ ਦੀ ਸਲਾਹ; ਬੀਬਾ ਜੀ ਕਿਰਪਾ ਕਰ ਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ

ਚੰਡੀਗੜ੍ਹ, 11 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਅਤੇ ਆਈਏਐਸ ਨੂੰਹ ਪਰਮਪਾਲ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ, ਜੋ ਹਾਲੇ ਤੱਕ ਸਰਕਾਰ ਵੱਲੋਂ ਮੰਜੂਰ ਨਹੀਂ ਕੀਤਾ ਗਿਆ ਸੀ। ਪਰਮਪਾਲ ਕੌਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। 2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਰਹੀ ਹਨ।

ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਤੇ ਸੰਦੇਸ਼ ਦਿੱਤਾ ਦੇ ਕੇ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੂੰ ਸਲਾਹ ਦਿੱਤੀ ਗਈ ਕਿ ਪਰਮਪਾਲ ਕੌਰ ਜੀ ਆਈ.ਏ.ਐਸ ਅਫਸਰ ਦੇ ਤੌਰ ਤੇ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਮੰਜ਼ੂਰ ਨਹੀਂ ਕੀਤਾ ਗਿਆ ਹੈ। ਬੀਬੀ ਜੀ ਜਿੰਨੀ ਕਾਹਲੀ IAS ਬਣਨ ਦੀ ਸੀ. ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ। ਮੁੱਖ ਮੰਤਰੀ ਵੱਲੋਂ ਦੱਸਿਆ ਗਿਆ ਕਿ ਕਿਰਪਾ ਕਰਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ। ਇਸ ਦੇ ਨਾਲ ਹੀ ਇਹ ਵੀ ਚੇਤਾਇਆ ਗਿਆ ਕਿ ਨਹੀਂ ਤਾਂ ਸਾਰੀ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ।

ਹੁਣ ਦੱਸਿਆ ਜਾ ਰਿਹਾ ਹੈ ਕਿ ਇਕ ਆਈ.ਏ.ਐਸ ਅਧਿਕਾਰੀ ਵੱਲੋਂ ਅਸਤੀਫ਼ਾ ਮੰਜੂਰ ਨਾ ਹੋਣ ਤੋਂ ਪਹਿਲ੍ਹਾਂ ਹੀ ਪਾਰਟੀ ਜੁਆਇਨ ਕਰ ਲੈਣਾ ਉਨ੍ਹਾਂ ਲਈ ਚਿੰਤਾ ਖੜ੍ਹੀ ਕਰ ਸਕਦਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਆਈਏਐਸ ਪਰਮਪਾਲ ਕੌਰ ਵੱਲੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਮਲੂਕਾ ਪਰਿਵਾਰ ਭਾਜਪਾ ਦੇ ਸੰਪਰਕ ਵਿੱਚ ਸੀ। ਭਾਜਪਾ ਪਿਛਲੇ ਕੁਝ ਸਮੇਂ ਤੋਂ ਸਿਕੰਦਰ ਸਿੰਘ ਮਲੂਕਾ ਦੇ ਪਰਿਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਖੁਦ ਭਾਜਪਾ ‘ਚ ਸ਼ਾਮਲ ਨਹੀਂ ਹੋਏ।

ਭਾਜਪਾ ਬਠਿੰਡਾ ਲੋਕ ਸਭਾ ਸੀਟ ਤੋਂ ਪਰਮਪਾਲ ਕੌਰ ਨੂੰ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਇੱਥੇ ਉਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਹੋਵੇਗਾ, ਜੋ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਹੈ।

ਦੱਸਣ ਯੋਗ ਹੈ ਕਿ ਪਰਮਪਾਲ ਕੌਰ  ਦੀ ਸੇਵਾ ਮੁਕਤੀ ਵਿੱਚ ਥੋੜੇ ਮਹੀਨੇ ਰਹਿੰਦੇ ਸਨ ਪਰ ਆਈਐਸ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ  ਪਹਿਲਾ ਇਸ਼ਾਰਾ ਕਰ ਦਿੱਤਾ ਸੀ ਕਿ ਉਹ ਭੱਜ ਭੱਜ ਭਾਜਪਾ ਚ ਸ਼ਾਮਿਲ ਹੋ ਰਹੇ ਹਨ।

Exit mobile version