ਦੋਆਬੇ ‘ਚ ਆਮ ਆਦਮੀ ਪਾਰਟੀ ਹੋਰ ਹੋਈ ਮਜ਼ਬੂਤ, ਕਦਵਾਰ ਦਲਿਤ ਆਗੂ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ ‘ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਇਆ ਪਾਰਟੀ ਵਿੱਚ ਸ਼ਾਮਲ, ਕਿਹਾ- ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ

ਮੈਂ ਸੰਵਿਧਾਨ ਬਚਾਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ – ਪਵਨ ਕੁਮਾਰ ਟੀਨੂੰ

ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹੈ ਜੋ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ – ਟੀਨੂੰ

ਪਵਨ ਟੀਨੂੰ ਦੇ ਨਾਲ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ਪਾਰਟੀ ‘ਚ  ਸ਼ਾਮਲ ਹੋਏ

ਚੰਡੀਗੜ੍ਹ, 14 ਅਪ੍ਰੈਲ 2024 (ਦੀ ਪੰਜਾਬ ਵਾਇਰ)। ਦੋਆਬਾ ਖੇਤਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ।  ਜਲੰਧਰ ਤੇ ਦੁਆਬਾ ਖੇਤਰ ਦੇ ਵੱਡੇ ਦਲਿਤ ਆਗੂ ਅਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।

ਪਵਨ ਕੁਮਾਰ ਟੀਨੂੰ ਅਕਾਲੀ ਦਲ ਦੀ ਟਿਕਟ ‘ਤੇ ਦੋ ਵਾਰ ਜਲੰਧਰ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ।  ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਟੀਨੂੰ ਨੂੰ ਪਾਰਟੀ ‘ਚ ਸ਼ਾਮਲ ਕਰਕੇ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਕੇ ਸਾਨੂੰ ਮਜ਼ਬੂਤ ​​ਕਰ ਰਹੇ ਹਨ।

ਪਵਨ ਟੀਨੂੰ ਦੇ ਸ਼੍ਰੋਮਣੀ ਅਕਾਲੀ ਦਲ ਛੱਡਣ ਨਾਲ ਦੋਆਬੇ ਵਿੱਚ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ।  ਪਵਨ ਟੀਨੂੰ ਦੇ ਨਾਲ ਉਨ੍ਹਾਂ ਦੇ ਪਾਰਟੀ ਸਾਥੀ ਅਤੇ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਵਨ ਟੀਨੂੰ ਦੀ ਦੁਆਬਾ ਖੇਤਰ ਦੇ ਲੋਕਾਂ ਵਿੱਚ ਬਹੁਤ ਚੰਗੀ ਪਕੜ ਹੈ।  ਉਹ ਉੱਥੋਂ ਦੀ ਰਾਜਨੀਤੀ ਵਿੱਚ ਬਹੁਤ ਪ੍ਰਭਾਵਸ਼ਾਲੀ ਵਿਅਕਤੀ ਹਨ।  ਟੀਨੂੰ 2012 ਅਤੇ 2017 ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।  ਉਨਾਂ ਨੇ 2014 ਵਿੱਚ ਜਲੰਧਰ ਤੋਂ ਲੋਕ ਸਭਾ ਚੋਣ ਵੀ ਲੜੀ ਸੀ, ਪਰ ਮਰਹੂਮ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਤੋਂ ਹਾਰ ਗਏ ਸਨ।

ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਵਨ ਟੀਨੂੰ ਨੇ ਕਿਹਾ ਕਿ ਅਸੀਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਾਂ।  ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹੈ ਜੋ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ।

ਇਸ ਤੋਂ ਇਲਾਵਾ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦੋ ਸਾਲਾਂ ‘ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਤੋਂ ਮੈਂ ਬਹੁਤ ਪ੍ਰਭਾਵਿਤ ਹਾਂ।  ਅੱਜ ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਹੋ ਰਹੀਆਂ ਹਨ।  ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ।  ਆਮ ਲੋਕ ਮੁਹੱਲਾ ਕਲੀਨਿਕਾਂ ਵਿੱਚ ਮੁਫਤ ਇਲਾਜ ਅਤੇ ਮੁਫਤ ਦਵਾਈਆਂ ਪ੍ਰਾਪਤ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਦੇ ਆਗੂ ਹਨ।  ਕੋਈ ਵੀ ਆਮ ਆਦਮੀ ਆਪਣੀ ਕਾਰ ਰੋਕ ਕੇ ਉਨਾਂ ਨੂੰ ਮਿਲਦਾ ਹੈ।  ਪੰਜਾਬ ਨੂੰ ਕਦੇ ਵੀ ਕੋਈ ਮੁੱਖ ਮੰਤਰੀ ਨਹੀਂ ਮਿਲਿਆ ਜਿਸ ਨੂੰ ਆਮ ਆਦਮੀ ਕਿਸੇ ਵੇਲੇ ਵੀ ਮਿਲ ਸਕੇ।  ਇਸ ਲਈ ਅਸੀਂ ਸੋਚਿਆ ਕਿ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ।

ਅਕਾਲੀ ਦਲ ‘ਤੇ  ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ‘ਚ ਹੇਠਾਂ ਤੋਂ ਲੈ ਕੇ ਉੱਪਰ ਤੱਕ ਅਨਿਸ਼ਚਿਤਤਾ ਅਤੇ ਅਸੁਰੱਖਿਆ ਦਾ ਮਾਹੌਲ ਹੈ। ਵਹਕਰਾਂ ਵਿੱਚ ਅਸੁਰੱਖਿਆ ਦਾ ਮਾਹੌਲ ਹੈ।  ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਨਿਸ਼ਚਿਤਤਾ ਅਤੇ ਅਵਿਸ਼ਵਾਸ ਹੋਵੇ ਤਾਂ ਉਹ ਜਿੱਤ ਨਹੀਂ ਸਕਦੀ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ‘ਤੇ ਭਰੋਸਾ ਨਹੀਂ ਰਿਹਾ।

Exit mobile version