ਗੁਰਦਾਸਪੁਰ

ਰਮਨ ਬਹਿਲ ਅਤੇ ਕਟਾਰੂ ਚੱਕ ਨੇ ਕੀਤੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

ਰਮਨ ਬਹਿਲ ਅਤੇ ਕਟਾਰੂ ਚੱਕ ਨੇ ਕੀਤੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ
  • PublishedApril 14, 2024

ਕਿਹਾ-ਕੇਜਰੀਵਾਲ ਨਾਲ ਚਟਾਨ ਵਾਂਗ ਖੜੇ ਹਨ ਸਮੁੱਚੇ ਪੰਜਾਬ ਦੇ ਲੋਕ

ਗੁਰਦਾਸਪੁਰ, 14 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸੀਨੀਅਰ ਆਗੂਆਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਸਮੇਤ ਦਿੱਲੀ ਪਹੁੰਚ ਕੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ।

ਰਮਨ ਬਹਿਲ ਨੇ ਸੁਨੀਤਾ ਕੇਜਰੀਵਾਲ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਮੁੱਚੀ ਪਾਰਟੀ ਅਤੇ ਪੰਜਾਬ ਦੇ ਲੋਕ ਉਨਾਂ ਨਾਲ ਚਟਾਨ ਵਾਂਗ ਖੜੇ ਹਨ। ਲੋਕ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਪਿਆਰ ਕਰਦੇ ਹਨ ਅਤੇ ਈਡੀ ਦੀ ਦੁਰਵਰਤੋਂ ਕਰਕੇ ਭਾਜਪਾ ਵੱਲੋਂ ਕਰਵਾਈ ਗਈ ਇਸ ਗ੍ਰਿਫਤਾਰੀ ਨੇ ਪੂਰੇ ਦੇਸ਼ ਦੇ ਲੋਕਾਂ ‘ਚ ਰੋਸ ਭਰ ਦਿੱਤਾ ਹੈ। ਉਨਾਂ ਸੁਨੀਤਾ ਕੇਜਰੀਵਾਲ ਨੂੰ ਭਰੋਸਾ ਦਵਾਇਆ ਕਿ ਉਹ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਦਾ ਪ੍ਰਚਾਰ ਕਰਨਗੇ ਅਤੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਤੋਂ ਜਾਣੂ ਕਰਵਾਉਣਗੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਬੁਖਲਾਹਟ ਵਿੱਚ ਆ ਕੇ ਆਪਣੀ ਸਿਆਸੀ ਤਾਕਤ ਦਾ ਦੁਰਉਪਯੋਗ ਕਰ ਰਹੀ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਦੇਸ਼ ਦੇ ਲੋਕ ਹੁਣ ਜੁਮਲੇ ਪਸੰਦ ਨਹੀਂ ਕਰਨਗੇ। ਉਨਾਂ ਕਿਹਾ ਕਿ ਅਰਵਿੰਦ ਅਰਵਿੰਦ ਕੇਜਰੀਵਾਲ ਲੋਕਾਂ ਦੇ ਹਰਮਨ ਪਿਆਰੇ ਨੇਤਾ ਬਣ ਚੁੱਕੇ ਹਨ ਕਿਉਂਕਿ ਉਨਾਂ ਦੀ ਆਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਦੇਸ਼ ‘ਚ ਕਾਂਤੀਕਾਰੀ ਕੰਮ ਕੀਤਾ ਹੈ ਅਤੇ ਸਿਆਸਤ ਦੇ ਮਾਇਨੇ ਹੀ ਬਦਲ ਕੇ ਰੱਖ ਦਿੱਤੇ ਹਨ। ਇਸ ਕਾਰਨ ਭਾਜਪਾ ਨੂੰ ਆਪਣੀ ਹਾਰ ਸਪਸ਼ਟ ਦਿਖਾਈ ਦੇ ਰਹੀ ਸੀ ਜਿਸ ਕਾਰਨ ਉਹਨਾਂ ਨੇ ਲੋਕਾਂ ਦੀ ਕਚਹਿਰੀ ਵਿੱਚ ਜਾਣ ਤੋਂ ਪਹਿਲਾਂ ਹੀ ਲੋਕਤੰਤਰ ਦਾ ਘਾਣ ਕਰਕੇ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਦੇ ਪਿੱਛੇ ਬੰਦ ਕੀਤਾ ਹੈ।

Written By
The Punjab Wire