ਗੁਰਦਾਸਪੁਰ ਪੰਜਾਬ

ਸਾਬਕਾ ਸਰਪੰਚ ਬਲਜੀਤ ਸਿੰਘ ਅਤੇ ਜੋਗਿੰਦਰ ਸਿੰਘ ਆੜਤੀ ਆਪ ਵਿੱਚ ਸ਼ਾਮਿਲ

ਸਾਬਕਾ ਸਰਪੰਚ ਬਲਜੀਤ ਸਿੰਘ ਅਤੇ ਜੋਗਿੰਦਰ ਸਿੰਘ ਆੜਤੀ ਆਪ ਵਿੱਚ ਸ਼ਾਮਿਲ
  • PublishedApril 15, 2024

ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ

ਗੁਰਦਾਸਪੁਰ, 15 ਅਪ੍ਰੈਲ 2024 (ਦੀ ਪੰਜਾਬ ਵਾਇਰ)। ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਇਸ ਹਲਕੇ ਦੇ ਪਿੰਡ ਰੱਤੋਵਾਲ ਨਾਲ ਸੰਬੰਧਿਤ ਸਾਬਕਾ ਸਰਪੰਚ ਬਲਜੀਤ ਸਿੰਘ ਅਤੇ ਉਨਾਂ ਦੇ ਭਰਾ ਜੋਗਿੰਦਰ ਸਿੰਘ ਬਾਠ ਆੜਤੀ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਪੰਚਾਇਤ ਮੈਂਬਰ ਲਖਬੀਰ ਸਿੰਘ, ਪੰਚਾਇਤ ਮੈਂਬਰ ਸੋਮਾ ਮਸੀਹ ਅਤੇ ਪੰਚਾਇਤ ਮੈਂਬਰ ਭਜਨ ਸਿੰਘ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।

ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਉਚੇਚੇ ਤੌਰ ਤੇ ਪਹੁੰਚ ਕੇ ਸਾਬਕਾ ਸਰਪੰਚ ਬਲਜੀਤ ਸਿੰਘ ਅਤੇ ਆੜਤੀ ਜੋਗਿੰਦਰ ਸਿੰਘ ਬਾਠ ਨੂੰ ਉਹਨਾਂ ਦੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਪਿੰਡ ਰੱਤੋਵਾਲ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਆਗੂਆਂ ਅਤੇ ਉਹਨਾਂ ਦੇ ਸਾਥੀਆਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ ਅਤੇ ਜੋਗਿੰਦਰ ਸਿੰਘ ਬਾਠ ਨੇ ਕਿਹਾ ਕਿ ਉਹਨਾਂ ਨੇ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਪਿਛਲੇ ਕਰੀਬ ਦੋ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ। ਹਲਕਾ ਗੁਰਦਾਸਪੁਰ ਵਿੱਚ ਚੇਅਰਮੈਨ ਰਮਨ ਬਹਲ ਵੱਲੋਂ ਸਿਆਸੀ ਮਤਭੇਦ ਭਰਾ ਕੇ ਨਿਰਪੱਖ ਰੂਪ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਵੀ ਉਹ ਬੇਹੱਦ ਖੁਸ਼ ਹਨ । ਇਸ ਕਰਕੇ ਉਹਨਾਂ ਨੇ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ ।ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਅਤੇ ਉਹਨਾਂ ਦੇ ਪਰਿਵਾਰ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਦ੍ਰਿੜ ਸੰਕਲਪ ਹੋ ਕੇ ਕੰਮ ਕਰਨਗੇ ਤਾਂ ਜੋ ਹਲਕਾ ਗੁਰਦਾਸਪੁਰ ਅਤੇ ਸਮੁੱਚੇ ਪੰਜਾਬ ਦਾ ਸਰਬ ਪੱਖੀ ਵਿਕਾਸ ਕਰਾਉਣ ਲਈ ਆਮ ਆਦਮੀ ਪਾਰਟੀ ਦੇ ਹੱਥ ਹੋਰ ਮਜਬੂਤ ਕੀਤਾ ਜਾ ਸਕਣ।

ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਉਕਤ ਆਗੂਆਂ ਅਤੇ ਉਹਨਾਂ ਦੇ ਸਾਥੀਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਅੰਦਰ ਸਿਆਸਤ ਅਤੇ ਵਿਕਾਸ ਦੀ ਇੱਕ ਨਵੀਂ ਮਿਸਾਲ ਪੇਸ਼ ਕੀਤੀ ਹੈ। ਇਹ ਪਾਰਟੀ ਅਤੇ ਇਸ ਦੀ ਸਰਕਾਰ ਨਿਜੀ ਮੁਫਾਦਾਂ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੇ ਦਰਦ ਅਤੇ ਲੋੜਾਂ ਨੂੰ ਸਮਝ ਕੇ ਕੰਮ ਕਰ ਰਹੀ ਹੈ। ਇਸੇ ਕਾਰਨ ਅੱਜ ਲੋਕਾਂ ਦੇ ਮਸਲੇ ਹੱਲ ਹੋ ਰਹੇ ਹਨ ਅਤੇ ਸੂਬਾ ਤਰੱਕੀ ਕਰ ਰਿਹਾ ਹੈ।ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹਲਕਾ ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਹੋਵੇਗਾ।

Written By
The Punjab Wire