ਹਲਕਾ ਗੁਰਦਾਸਪੁਰ ਅੰਦਰ ਲਗਾਤਾਰ ਹੋ ਰਿਹਾ ਭਾਜਪਾ ਦਾ ਵਿਰੋਧ, ਹਲਕਾ ਭੋਲਾ ਅੰਦਰ ਲੱਗੇ ਮੁਰਦਾਬਾਦ ਦੇ ਨਾਅਰੇ

ਗੁਰਦਾਸਪੁਰ, 16 ਅਪ੍ਰੈਲ 2024 (ਦੀ ਪੰਜਾਬ ਵਾਇਰ)। ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਲਈ ਚੁਣੇ ਗਏ ਪਠਾਨਕੋਟ ਦੇ ਸੁਜਾਨਪੁਰ ਹਲਕੇ ਤੋਂ ਭਾਜਪਾ ਆਗੂ ਦਿਨੇਸ਼ ਸਿੰਘ ਬੱਬੂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੱਜ ਹਲਕਾ ਭੋਆ ਅੰਦਰ ਦਿਨੇਸ਼ ਬੱਬੂ, ਸਾਬਕਾ ਵਿਧਾਇਕਾ ਸੀਮਾ ਦੇਵੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਅੱਜ ਪਠਾਨਕੋਟ ਦੇ ਦਿਹਾਤੀ ਖੇਤਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ। ਇਸ ਸਮੇਂ ਕਿਸਾਨਾਂ ਨੇ ਭਾਜਪਾ ਪਾਰਟੀ ਮੁਰਦਾਬਾਦ ਦੇ ਨਾਅਰੇ ਵੀ ਲਾਏ। ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਭਾਜਪਾ ਪਾਰਟੀ ਦਾ ਕੋਈ ਵੀ ਆਗੂ ਉਨ੍ਹਾਂ ਕੋਲ ਵੋਟਾਂ ਮੰਗਣ ਆਇਆ ਤਾਂ ਉਸ ਦਾ ਪੂਰੀ ਤਰ੍ਹਾਂ ਘਿਰਾਓ ਕਰਕੇ ਵਿਰੋਧ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲ੍ਹਾਂ ਵੀ ਗੁਰਦਾਸਪੁਰ ਹਲਕੇ ਅੰਦਰ ਬੱਬੂ ਦਾ ਵਿਰੋਧ ਹੋ ਚੁੱਕਿਆ। ਇਸ ਦੇ ਨਾਲ ਹੀ ਕਿਸਾਨ ਬੀਬੀਆਂ ਵੱਲੋਂ ਵੀ ਖਾਸ ਤੋਰ ਤੇ ਭਾਜਪਾ ਅਤੇ ਮੋਦੀ ਦੇ ਵਿਰੋਧ ਵਿੱਚ ਪੋਸਟਰ ਲਗਾਉਣ ਦੀ ਮੁਹਿੰਮ ਛੇੜੀ ਗਈ ਹੈ।

Exit mobile version