ਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤ
ਗੁਰਦਾਸਪੁਰ, 17 ਅਪ੍ਰੈਲ 2024 (ਦੀ ਪੰਜਾਬ ਵਾਇਰ)। ਅੱਜ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਗੁਰਦਾਸਪੁਰ ਨਾਲ ਸੰਬੰਧਿਤ ਦਰਜਨ ਦੇ ਕਰੀਬ ਸਮਾਜ ਸੇਵੀ ਨੌਜਵਾਨਾਂ ਨੇ ਆਪਣੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਇਸ ਤਹਿਤ ਗੁਰਦਾਸਪੁਰ ਦੇ ਤਿਬੜੀ ਰੋਡ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਉਚੇਚੇ ਤੌਰ ਤੇ ਪਹੁੰਚ ਕੇ ਇਹਨਾਂ ਨੌਜਵਾਨ ਆਗੂਆਂ ਅਤੇ ਉਹਨਾਂ ਦੇ ਸਾਥੀਆਂ ਤੇ ਸਮਰਥਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਾਮਿਲ ਕਰਵਾਇਆ ਅਤੇ ਕਿਹਾ ਕਿ ਇਹਨਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਰੂਪੇਸ਼ ਕੁਮਾਰ ਬਿੱਟੂ, ਸਰਤਾਜ ਸਿੰਘ, ਸੁਰੇਸ਼ ਕੁਮਾਰ, ਸਰਬਜੀਤ ਸਿੰਘ, ਨਵਦੀਪ ਸਿੰਘ, ਕਵਰਦੀਪ ਸਿੰਘ, ਹਰਪਾਲ ਸਿੰਘ, ਬਲਵਿੰਦਰ ਸਿੰਘ, ਡੇਵਿਡ ਮਸੀਹ, ਦਾਨਿਸ਼ ਕੁਮਾਰ, ਦੀਪਕ ਹਰੀ ਤੇ ਉਨਾ ਦੇ ਸੈਂਕੜੇ ਸਾਥੀ ਸ਼ਾਮਿਲ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਹਨਾਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਕਰਕੇ ਦਿਖਾਇਆ ਜਿਸ ਕਰਕੇ ਜਿਸ ਕਰਕੇ ਪੰਜਾਬ ਦਾ ਹਰੇਕ ਵਰਗ ਇਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹਦ ਖੁਸ਼ ਹੈ। ਉਹਨਾਂ ਕਿਹਾ ਕਿ ਹਲਕਾ ਗੁਰਦਾਸਪੁਰ ਵਿੱਚ ਚੇਅਰਮੈਨ ਰਮਨ ਬਹਿਲ ਨੇ ਪਿਛਲੇ ਦੋ ਸਾਲਾਂ ਦੌਰਾਨ ਸਿਰਤੋੜ ਯਤਨ ਕਰਕੇ ਜਿੱਥੇ ਅਮਨ ਸ਼ਾਂਤੀ ਨੂੰ ਬਹਾਲ ਰੱਖਿਆ ਹੈ ਉੱਥੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨ ਦੇ ਨਾਲ ਨਾਲ ਹਲਕੇ ਦੇ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਕਾਰਨ ਅੱਜ ਹਲਕੇ ਅੰਦਰ ਸ਼ਾਂਤੀ ਦਾ ਮਾਹੌਲ ਹੈ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਤ ਮਹਿਸੂਸ ਕਰਦੇ ਹੋਏ ਆਪਣੇ ਆਪਣੇ ਕਾਰੋਬਾਰ ਕਰ ਰਹੇ ਹਨ।
ਉਹਨਾਂ ਕਿਹਾ ਕਿ ਚੇਅਰਮੈਨ ਰਮਨ ਬਹਿਲ ਦੀਆਂ ਨੀਤੀਆਂ ਅਤੇ ਸੋਚ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਕਾਂਗਰਸ ਅਤੇ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਉਹ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤ ਕਰਨਗੇ।ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਸਨ ਉਹਨਾਂ ਨੂੰ ਬਖੂਬੀ ਪੂਰਾ ਕੀਤਾ ਹੈ ਇਸ ਦੀ ਬਦੌਲਤ ਅੱਜ ਹਰੇਕ ਵਰਗ ਦੇ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਹਨਾਂ ਨੂੰ ਬੇਹੱਦ ਖੁਸ਼ੀ ਅਤੇ ਤਸੱਲੀ ਹੈ ਕਿ ਉਹਨਾਂ ਵੱਲੋਂ ਕੀਤੇ ਜਿੱਤਣਾ ਕਾਰਨ ਹਰੇਕ ਵਰਗ ਦੇ ਲੋਕ ਖੁਸ਼ ਹੋ ਰਹੇ ਹਨ। ਇਸੇ ਕਾਰਨ ਅੱਜ ਲੋਕਾਂ ਵੱਲੋਂ ਉਹਨਾਂ ਨੂੰ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਦਿਪਿੰਦਰ ਸਿੰਘ ਸਿਮਰਨਜੀਤ ਸਿੰਘ ਬ੍ਰਿਜੇਸ਼ ਚੋਪਰਾ ਹੇਤੇਸ਼ ਮਹਾਜਨ ਨਰਿੰਦਰ ਭਾਸਕਰ ਯੋਗੇਸ਼ ਸ਼ਰਮਾ ਆਦਿ ਮੌਜੂਦ ਸਨ।