Close

Recent Posts

ਪੰਜਾਬ ਰਾਜਨੀਤੀ

ਕਾਂਗਰਸ ਨੇ ਪੰਜਾਬ ‘ਚ ਐਮ.ਪੀ ਦੀ ਟਿਕਟ ਕੱਟੀ: 2 ਹੋਰ ਸੀਟਾਂ ‘ਤੇ ਉਮੀਦਵਾਰ ਐਲਾਨੇ; ਹੁਸ਼ਿਆਰਪੁਰ ਤੋਂ ‘ਆਪ’ ਦੀ ਸਾਬਕਾ ਮਹਿਲਾ ਆਗੂ ਨੂੰ ਟਿਕਟ

ਕਾਂਗਰਸ ਨੇ ਪੰਜਾਬ ‘ਚ ਐਮ.ਪੀ ਦੀ ਟਿਕਟ ਕੱਟੀ: 2 ਹੋਰ ਸੀਟਾਂ ‘ਤੇ ਉਮੀਦਵਾਰ ਐਲਾਨੇ; ਹੁਸ਼ਿਆਰਪੁਰ ਤੋਂ ‘ਆਪ’ ਦੀ ਸਾਬਕਾ ਮਹਿਲਾ ਆਗੂ ਨੂੰ ਟਿਕਟ
  • PublishedApril 22, 2024

ਚੰਡੀਗੜ੍ਹ, 22 ਅਪ੍ਰੈਲ 2024 (ਦੀ ਪੰਜਾਬ ਵਾਇਰ)। ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਟਿਕਟ ਕੱਟ ਦਿੱਤੀ ਗਈ ਹੈ।

ਸਾਹੋਕੇ ਦੇ ਪਤੀ ਭੁਪਿੰਦਰ ਸਾਹੋਕੇ ਨੇ 2022 ਦੀ ਵਿਧਾਨ ਸਭਾ ਚੋਣ ਨਿਹਾਲ ਸਿੰਘ ਵਾਲਾ ਸੀਟ ਤੋਂ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਦਕਿ ਗੋਮਰ ਨੇ 2014 ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ, ਪਰ ਉਹ ਅਸਫਲ ਰਹੇ ਸਨ। 2016 ‘ਚ ਗੋਮਰ ‘ਆਪ’ ਨਾਲ ਮਤਭੇਦਾਂ ਕਾਰਨ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਏ ਸਨ।

ਪੰਜਾਬ ਵਿੱਚ ਕਾਂਗਰਸ ਹੁਣ ਤੱਕ 8 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। 5 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਇਨ੍ਹਾਂ ਵਿੱਚ ਖਡੂਰ ਸਾਹਿਬ, ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ ਅਤੇ ਫ਼ਿਰੋਜ਼ਪੁਰ ਸ਼ਾਮਲ ਹਨ।

ਕਾਂਗਰਸ ਨੇ ਪਹਿਲੀ ਸੂਚੀ ਵਿੱਚ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਜਿਨ੍ਹਾਂ ‘ਚੋਂ 2 ਸਾਬਕਾ ਸੰਸਦ ਮੈਂਬਰ ਹਨ, ਜਦਕਿ 4 ਪਹਿਲੀ ਵਾਰ ਲੋਕ ਸਭਾ ਚੋਣਾਂ ‘ਚ ਮੈਦਾਨ ‘ਚ ਉਤਰੇ ਹਨ। ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਫਤਹਿਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਬਾਕੀ 4 ਸੀਟਾਂ ‘ਤੇ ਨਵੇਂ ਚਿਹਰੇ ਮੈਦਾਨ ‘ਚ ਉਤਾਰੇ ਗਏ ਹਨ। ਬਠਿੰਡਾ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਜਲੰਧਰ ਤੋਂ ਟਿਕਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਟਿਕਟ ਦਿੱਤੀ ਗਈ ਹੈ।

Written By
The Punjab Wire