ਚੰਡੀਗੜ੍ਹ, 23 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਨੂੰ ਕਰਾਰਾ ਝਟਕਾ ਲੱਗਾ ਹੈ। ਪਾਰਟੀ ਦੇ ਐਸਸੀ ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਹੈ।
ਰੌਬਿਨ ਸਾਂਪਲਾ ਭਾਜਪਾ ਦੇ ਦਿੱਗਜ ਨੇਤਾ ਵਿਜੇ ਸਾਂਪਲਾ ਦੇ ਭਤੀਜੇ ਹਨ। ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਸਾਂਪਲਾ ਨਾਰਾਜ਼ ਸਨ। ਇੱਥੋਂ ਤੱਕ ਕਿ ਹੁਸ਼ਿਆਰਪੁਰ ਤੋਂ ਟਿਕਟ ਦੇ ਐਲਾਨ ਤੋਂ ਬਾਅਦ ਸਾਂਪਲਾ ਨੇ ਆਪਣੇ ਐਕਸ ਅਕਾਊਂਟ ਤੋਂ ‘ਮੋਦੀ ਕਾ ਪਰਿਵਾਰ’ ਟੈਗ ਵੀ ਹਟਾ ਦਿੱਤਾ ਹੈ, ਜੋ ਕਿ ਹੁਣ ਤੱਕ ਐਕਸ ‘ਤੇ ਦੁਬਾਰਾ ਨਹੀਂ ਆਇਆ ਹੈ।
ਹਾਲ ਹੀ ਵਿੱਚ ਸਾਂਪਲਾ ਨੇ ਨਵੀਂ ਦਿੱਲੀ ਵਿੱਚ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਵੀ ਜਦੋਂ ਸਾਂਪਲਾ ਦੀ ਨਾਰਾਜ਼ਗੀ ਦੂਰ ਨਹੀਂ ਹੋਈ ਤਾਂ ਜਾਖੜ ਅਤੇ ਉਨ੍ਹਾਂ ਦੇ ਕਰੀਬੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।