ਚੰਡੀਗੜ੍ਹ, 24 ਅਪ੍ਰੈਲ 2024 (ਦੀ ਪੰਜਾਬ ਵਾਇਰ)। NSA ਦੇ ਦੋਸ਼ਾਂ ‘ਚ ਡਿਬਰੂਗੜ੍ਹ ਜੇਲ ‘ਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ। ਖਾਲਸਾ ਸਾਬਕਾ ਐਮ.ਪੀ ਹਨ। ਹਾਲਾਕਿ ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾ ਦੀ ਮਾਂ ਦਾ ਕਹਿਣਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ।
ਫਰਵਰੀ 2023 ਵਿੱਚ, ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨੇ ਹਥਿਆਰਾਂ ਨਾਲ ਲੈਸ, ਪੰਜਾਬ ਦੇ ਅਜਨਾਲਾ ਵਿੱਚ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ। ਅੰਮ੍ਰਿਤਪਾਲ ਦੇ ਸਮਰਥਕਾਂ ਨੇ ਅਗਵਾ ਅਤੇ ਦੰਗਿਆਂ ਦੇ ਦੋਸ਼ੀ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਥਾਣੇ ‘ਚ ਹੰਗਾਮਾ ਕੀਤਾ ਸੀ। ਇਸ ਦੌਰਾਨ ਛੇ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅੰਮ੍ਰਿਤਪਾਲ ਖ਼ਿਲਾਫ਼ ਉਸ ਦੇ ਇੱਕ ਸਾਬਕਾ ਸਾਥੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋਸ਼ ਸੀ ਕਿ ਇਨ੍ਹਾਂ ਸਾਰਿਆਂ ਨੇ ਕਥਿਤ ਤੌਰ ‘ਤੇ ਅਜਨਾਲਾ ਤੋਂ ਬਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਅਗਵਾ ਕੀਤਾ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ।
ਅੰਮ੍ਰਿਤਪਾਲ ਸਿੰਘ ਦਾ ਜਨਮ 1993 ਵਿੱਚ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਅਜੇ 12ਵੀਂ ਪਾਸ ਕਰਨ ਵਾਲਾ ਅੰਮ੍ਰਿਤਪਾਲ ਅਚਾਨਕ ਦੁਬਈ ਚਲਾ ਗਿਆ। ਉਥੇ ਅੰਮ੍ਰਿਤਪਾਲ ਟਰਾਂਸਪੋਰਟ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ। ਪੰਜਾਬੀ ਅਦਾਕਾਰ ਅਤੇ ਭਾਜਪਾ ਦੇ ਸੰਸਦ ਰਹੇ ਸੰਨੀ ਦਿਓਲ ਦੇ ਕਰੀਬੀ ਰਹੇ ਕਾਰਕੁਨ ਦੀਪ ਸਿੱਧੂ ਨੇ 30 ਸਤੰਬਰ 2021 ਨੂੰ ਵਾਰਿਸ ਪੰਜਾਬ ਦੇ ਸੰਸਥਾ ਦੀ ਸਥਾਪਨਾ ਕੀਤੀ ਸੀ। ਦੀਪ ਸਿੱਧੂ ਨੇ ਕਿਹਾ ਸੀ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਿੱਖੀ ਦੇ ਮਾਰਗ ‘ਤੇ ਲਿਆਉਣਾ ਅਤੇ ਪੰਜਾਬ ਨੂੰ ਜਗਾਉਣਾ ਹੈ। ਦੀਪ ਸਿੱਧੂ ਦਾ ਨਾਂ ਕਿਸਾਨ ਅੰਦੋਲਨ ਅਤੇ ਫਿਰ 26 ਜਨਵਰੀ 2021 ਨੂੰ ਲਾਲ ਕਿਲਾ ਹਿੰਸਾ ਮਾਮਲੇ ਵਿੱਚ ਆਇਆ ਸੀ। 15 ਫਰਵਰੀ 2022 ਨੂੰ, ਦੀਪ ਸਿੱਧੂ ਦੀ ਦਿੱਲੀ ਤੋਂ ਪੰਜਾਬ ਪਰਤਦੇ ਸਮੇਂ ਸੋਨੀਪਤ ਨੇੜੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।
ਮਾਰਚ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅੰਮ੍ਰਿਤਪਾਲ ਹੁਣ ਵਾਰਿਸ ਪੰਜਾਬ ਦੇ ਸੰਗਠਨ ਦਾ ਨਵਾਂ ਆਗੂ ਹੈ। ਇਸ ਤੋਂ ਬਾਅਦ 29 ਸਤੰਬਰ 2022 ਨੂੰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਸਰਕਾਰ ਅਤੇ ਸਿਸਟਮ ਨੂੰ ਸਿੱਧਾ ਚੈਲੰਜ ਕਰਨਾ ਸ਼ੁਰੂ ਕਰ ਦਿੱਤਾ।
ਕੀ ਉਹ ਵਿਅਕਤੀ ਚੋਣ ਲੜ੍ਹ ਸਕਦਾ ਹੈ ਜਿਸ ਤੇ ਐਨ.ਐਸ.ਐਸ ਲੱਗੀ ਹੋਵੇ
ਚੈਟ ਜੀਪੀਟੀ ਜੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਰਾਸ਼ਟਰੀ ਸੁਰੱਖਿਆ ਐਕਟ (National Security Act) ਦੁਆਰਾ ਪ੍ਰਭਾਵਤ ਵਿਅਕਤੀ ਦੀ ਚੋਣਾਂ ਨਾਲ ਸੰਬੰਧਤ ਵਿਵਾਦਾਤਮ ਮੁੱਦਿਆਂ ਨੂੰ ਲੈ ਕੇ ਕੁਝ ਵਿਵਾਦ ਹੋ ਸਕਦੇ ਹਨ। ਇਸ ਐਕਟ ਦੇ ਅਧੀਨ, ਵਿਵਾਦਿਤ ਕਾਰਵਾਈ ਨੂੰ ਵਿਸ਼ੇਸ਼ ਅਧਿਕਾਰਿਕ ਪਦਵਾਂ ਦੁਆਰਾ ਕੀਤਾ ਜਾ ਸਕਦਾ ਹੈ, ਜਿਸ ਵਿੱਚ ਵਿਅਕਤੀ ਦੀ ਚੋਣ ਪ੍ਰਚਾਰ ਅਤੇ ਚੋਣਾਂ ਨਾਲ ਸੰਬੰਧਤ ਕਾਰਵਾਈਆਂ ਨੂੰ ਪਾਬੰਦੀਤ ਕੀਤਾ ਜਾ ਸਕਦਾ ਹੈ।
ਪਰ, ਕਿਸੇ ਵਿਅਕਤੀ ਨੂੰ ਚੋਣਾਂ ਵਿੱਚ ਭਾਗ ਲੈਣ ਦੇ ਅਧਿਕਾਰ ਨੂੰ ਪ੍ਰਾਪਤ ਕਰਨ ਤੋਂ ਪਹਿਲਾਂ ਅਤੇ ਪਸ਼ਚਾਤ ਚੋਣ ਪ੍ਰਕਿਰਿਆ ਦੌਰਾਨ, ਉਹਨਾਂ ਨੂੰ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਦਾ ਫਾਇਦਾ ਲੈਣ ਦਾ ਅਧਿਕਾਰ ਹੁੰਦਾ ਹੈ। ਹੋਰ, ਜੇ ਕੋਈ ਵਿਅਕਤੀ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਤ ਗਿਰਫ਼ਤਾਰ ਕੀਤਾ ਗਿਆ ਹੋਵੇ, ਤਾਂ ਉਹਨਾਂ ਨੂੰ ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਦਾ ਪਾਲਨ ਕਰਨ ਦਾ ਅਧਿਕਾਰ ਹੁੰਦਾ ਹੈ।
ਸੰਕੇਤ ਵਿੱਚ ਕਹਿਆ ਜਾ ਸਕਦਾ ਹੈ ਕਿ ਕਿਸੇ ਵਿਅਕਤੀ ਨੂੰ ਚੋਣਾਂ ਵਿੱਚ ਭਾਗ ਲੈਣ ਦੇ ਅਧਿਕਾਰ ਨੂੰ ਉਨ੍ਹਾਂ ਦੇ ਵਿਧਾਨਕ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਮਿਲਾਉਣਾ ਚਾਹੀਦਾ ਹੈ, ਪਰ ਇਸ ਤਰ੍ਹਾਂ ਦੇ ਕਾਨੂੰਨੀ ਮੁੱਦਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਕਾਨੂੰਨੀ ਸਲਾਹਕਾਰ ਨਾਲ ਸੰਪਰਕ ਕਰਨਾ ਚਾਹੀਦਾ ਹੈ।