ਗੁਰਦਾਸਪੁਰ

ਵਿਸ਼ਵ ਮਲੇਰੀਆ ਦਿਵਸ ਮੌਕੇ ਮਲੇਰੀਆ ਜਾਗਰੁਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਸ਼ਵ ਮਲੇਰੀਆ ਦਿਵਸ ਮੌਕੇ ਮਲੇਰੀਆ ਜਾਗਰੁਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • PublishedApril 25, 2024

ਗੁਰਦਾਸਪੁਰ, 25 ਅਪ੍ਰੈਲ 2024 (ਦੀ ਪੰਜਾਬ ਵਾਇਰ)। ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਰਾਮ ਮਾਂਡੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਮਲੇਰੀਆ ਦਿਵਸ ਮੌਕੇ ਦਫਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਨ ਵੱਲੋਂ ਮਲੇਰੀਆ ਜਾਗਰੁਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਪੈਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ| ਜਿਸ ਵਿਚ ਏ ਅਨ ਐਮ ਸਕੂਲ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ| ਪਹਿਲੇ 3 ਬੱਚਿਆਂ ਨੂੰ ਪੁਰਸਕਾਰ ਦੇਕੇ ਸਨਮਾਨਿਤ ਵੀ ਕੀਤਾ ਗਿਆ|

ਜਿਲ੍ਹਾ ਸਿਹਤ ਅਫਸਰ ਡਾ ਸਵਿਤਾ ਨੇ ਕਿਹਾ ਕਿ ਮਿਤੀ 25 ਅਪ੍ਰੈਲ ਨੂੰ ਦੁਨੀਆ ਭਰ ਦੇ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ ਜਿਸਦਾ ਮੁੱਖ ਮੰਤਵ ਆਮ ਨਾਗਰਿਕਆਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ।ਉਨਾਂ ਕਿਹਾ ਕਿ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕਾ ਵਿਚ ਸਿਹਤ ਕਰਮਚਾਰੀਆਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਆਪਣੇ ਆਪ ਨੂੰ ਇਸ ਰੋਗ ਤੋਂ ਬਚਾ ਸਕਣ।

ਇਸ ਮੌਕੇ ਡਾ. ਪ੍ਰਭਜੋਤ ਕਲਸੀ ਨੇ ਮਲੇਰੀਆ ਦੇ ਲੱਛਣਾਂ ਬਾਰੇ ਦੱਸਦੇ ਹੋਏ ਕਿਹਾ ਕਿ ਮਲੇਰੀਆ ਦੇ ਮੁੱਖ ਲੱਛਣ ਤੇਜ਼ ਬੁਖਾਰ, ਠੰਡ ਲੱਗਣਾ, ਸਿਰਦਰਦ, ਥਕਾਵਟ, ਸ਼ਰੀਰ ‘ਚ ਟੁਟ ਭੱਜ, ਘਬਰਾਹਟ ਹੋਣ ਦੇ ਨਾਲ ਨਾਲ ਕੰਬਣੀ ਛੇੜਣਾ ਹੈ।ਉਨਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਅਜਿਹੇ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਟੈਸਟ ਬਿਲਕੁਲ ਮੁਫਤ ਕਰਵਾਉਣ।

ਇਸ ਮੌਕੇ ਮਾਸ ਮੀਡਿਆ ਅਫਸਰ ਵਿਜੈ ਠਾਕੁਰ ਨੇ ਕਿਹਾ ਕਿ ਮਲੇਰੀਆ ਦੀ ਰੋਕਥਾਮ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਆਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।ਇਸ ਮੌਕੇ ਜਿਲਾ ਸਿਹਤ ਅਫਸਰ ਡਾ. ਸਵਿਤਾ ਜੀ, ਡੀਡੀਐਚਓ ਡਾ. ਲੋਕੇਸ਼ ਗੁਪਤਾ, ਜਿਲਾ ਐਪੀਡਮੋਲੋਜਿਸਟ ਡਾ. ਪ੍ਭਜੋਤ ਕਲਸੀ, ਡਾ. ਮਮਤਾ, ਡਾ ਵੰਦਨਾ, ਡਾ. ਭਾਵਨਾ ਸ਼ਰਮਾ, ਮਾਸ ਮੀਡੀਆ ਅਫਸਰ ਵਿਜੇ ਠਾਕੁਰ ਅਤੇ ਹੋਰ ਮੌਜੂਦ ਸਨ।

Written By
The Punjab Wire