ਕ੍ਰਾਇਮ ਗੁਰਦਾਸਪੁਰ

ਲੜਾਈ ਦੌਰਾਨ ਕਿਸਾਨ ਦੀ ਮੌਤ, ਤਿੰਨ ਖ਼ਿਲਾਫ਼ ਕਤਲ ਦਾ ਕੇਸ ਦਰਜ

ਲੜਾਈ ਦੌਰਾਨ ਕਿਸਾਨ ਦੀ ਮੌਤ, ਤਿੰਨ ਖ਼ਿਲਾਫ਼ ਕਤਲ ਦਾ ਕੇਸ ਦਰਜ
  • PublishedApril 26, 2024

ਗੁਰਦਾਸਪੁਰ, 26 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪਿੰਡ ਤਿੱਬੜ ਵਿੱਚ ਤਿੰਨ ਵਿਅਕਤੀਆਂ ਨੇ ਕੰਬਾਈਨ ’ਤੇ ਕਣਕ ਦੀ ਵਾਢੀ ਕਰਨ ਜਾ ਰਹੇ ਕਿਸਾਨ ਨੂੰ ਘੇਰ ਕੇ ਕੁੱਟਮਾਰ ਕੀਤੀ। ਕਿਸਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਤਿੱਬੜ ਦੀ ਪੁਲੀਸ ਨੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਤਿੱਬੜ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ (46) ਆਪਣੀ ਕੰਬਾਈਨ ’ਤੇ ਖੇਤਾਂ ’ਚੋਂ ਕਣਕ ਦੀ ਵਾਢੀ ਕਰਨ ਗਿਆ ਸੀ। ਕੁਝ ਸਮੇਂ ਬਾਅਦ ਉਹ ਵੀ ਟਰੈਕਟਰ ਲੈ ਕੇ ਖੇਤਾਂ ਵੱਲ ਤੁਰ ਪਿਆ। ਇਸ ਦੌਰਾਨ ਉਸ ਨੇ ਦੇਖਿਆ ਕਿ ਮੁਲਜ਼ਮ ਖੜ੍ਹੇ ਉਸ ਦੇ ਭਰਾ ਦੀ ਕੰਬਾਈਨ ਰੋਕ ਕੇ ਖੜ੍ਹੇ ਸਨ। ਜਦੋਂ ਉਸ ਦਾ ਭਰਾ ਕੰਬਾਈਨ ਹੇਠਾਂ ਤੋਂ ਬਾਹਰ ਆਇਆ ਤਾਂ ਮੁਲਜ਼ਮ ਨੇ ਉਸ ਦੀ ਛਾਤੀ ਵਿਚ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਕਾਰਨ ਕੁਲਦੀਪ ਜ਼ਮੀਨ ‘ਤੇ ਡਿੱਗ ਗਿਆ। ਉਹ ਤੁਰੰਤ ਆਪਣੇ ਭਰਾ ਨੂੰ ਇਲਾਜ ਲਈ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਐਸਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਸਾਧੂ ਸਿੰਘ, ਦਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਾਸੀ ਤਿੱਬੜ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Written By
The Punjab Wire