ਗੁਰਦਾਸਪੁਰ, 29 ਅਪ੍ਰੈਲ 2024 (ਦੀ ਪੰਜਾਬ ਵਾਇਰ)। ਦੀ ਪੰਜਾਬ ਵਾਇਰ ਦੀ ਖ਼ਬਰ ਤੇ ਅਖੀਰ ਮੋਹਰ ਲੱਗ ਗਈ ਹੈ ਅਤੇ ਕਾਂਗਰਸ ਪਾਰਟੀ ਵੱਲੋਂ ਸਵੇਰੇ ਅਖੀਰ ਸਾਬਕਾ ਉਪ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਹੁਣ ਚਾਰੋਂ ਵੱਡੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਚੋਣ ਮੈਦਾਨ ਪੂਰੀ ਤਰ੍ਹਾਂ ਭੱਖ ਗਿਆ ਹੈ। ਦੱਸ ਦੇਈਏ ਕਿ ਰਾਜਸਥਾਨ ਵਿੱਚ ਚੋਣਾਂ ਤੋਂ ਬਾਅਦ ਸੁਖਜਿੰਦਰ ਰੰਧਾਵਾ ਚੋਣ ਮੈਦਾਨ ਵਿੱਚ ਉਤਰੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਿਚ ਆਪਣਾ ਉਮੀਦਵਾਰ ਖੜ੍ਹਾ ਕਰਨ ਨੂੰ ਲੈ ਕੇ ਜੋਰ ਆਜਮਾਇਸ਼ ਚੱਲ ਰਹੀ ਸੀ। ਸੂਤਰਾਂ ਅਨੁਸਾਰ ਉਮੀਦਵਾਰ ਖੜ੍ਹੇ ਕਰਨ ਨੂੰ ਲੈ ਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿੱਚ ਵੀ ਧੜੇਬੰਦੀ ਦੇਖਣ ਨੂੰ ਮਿਲੀ। ਇਹੀ ਕਾਰਨ ਹੈ ਕਿ ਪਾਰਟੀ ਨੇ ਆਪਣਾ ਉਮੀਦਵਾਰ ਉਤਾਰਨ ਵਿੱਚ ਦੇਰੀ ਕੀਤੀ ਹੈ। ਹਾਲਾਂਕਿ ਕਿਆਸ ਲਗਾਏ ਜਾ ਰਹੇ ਹਨ ਕਿ ਪਾਰਟੀ ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਜਾਂ ਹਿੰਦੂ ਚੇਹਰੇ ਤੇ ਦਾਅ ਖੇੜ੍ਹਦੇ ਹੋਏ ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਜਾਂ ਪਠਾਨਕੋਟ ਤੋਂ ਅਮਿਤ ਵਿਜ ‘ਤੇ ਆਪਣਾ ਦਾਅ ਖੇੜ ਸਕਦੀ ਹੈ। ਪਰ ਦੀ ਪੰਜਾਬ ਵਾਇਰ ਵੱਲੋਂ ਪਹਿਲ੍ਹਾਂ ਹੀ ਸਾਰੀ ਸਥਿਤੀ ਸਪਸ਼ਟ ਕਰ ਦਿੱਤੀ ਗਈ ਸੀ।
ਜਿਸ ਦੇ ਚਲਦੇ ਸੋਮਵਾਰ ਨੂੰ ਪਾਰਟੀ ਨੇ ਲੋਕ ਸਭਾ ਹਲਕੇ ਲਈ ਆਪਣੀ ਸੂਚੀ ਜਾਰੀ ਕਰ ਦਿੱਤੀ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦੇ ਕੇ ਉਮੀਦਵਾਰ ਐਲਾਨ ਦਿੱਤਾ ਹੈ।
ਖਬਰ ਪੜ੍ਹਨ ਲਈ ਲਿੰਕ ਤੇ ਕਿਲੱਕ ਕਰੋ https://thepunjabwire.com/?p=438046
ਚਾਰ ਵੱਡੀਆਂ ਪਾਰਟੀਆਂ ਵਿਚਾਲੇ ਟਕਰਾਅ ਹੋਵੇਗਾ
ਕਾਂਗਰਸ ਪਾਰਟੀ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ। ਹੁਣ ਚਾਰ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਆਪਣੀ ਜਿੱਤ ਪੱਕੀ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਅਮਨਸ਼ੇਰ ਸਿੰਘ ਸੈਰੀ ਕਲਸੀ, ਭਾਜਪਾ ਵੱਲੋਂ ਦਿਨੇਸ਼ ਬੱਬੂ, ਅਕਾਲੀ ਦਲ ਵੱਲੋਂ ਦਲਜੀਤ ਸਿੰਘ ਚੀਮਾ ਹੁਣ ਲੋਕਾਂ ਦੀ ਕਚਿਹਰੀ ਵਿੱਚ ਖੜ੍ਹੇ ਹਨ।