Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਕੀਤੀ ਪਾਸ: ਭਗਵੰਤ ਮਾਨ

ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਜੇਈਈ ਮੇਨ ਪ੍ਰੀਖਿਆ ਕੀਤੀ ਪਾਸ: ਭਗਵੰਤ ਮਾਨ
  • PublishedApril 30, 2024

ਅੱਜ ਮੈਂ ਅਰਵਿੰਦ ਕੇਜਰੀਵਾਲ ਨਾਲ ਸਾਡੀ ਸਿੱਖਿਆ ਕ੍ਰਾਂਤੀ ਦੀ ਇਸ ਸਫਲਤਾ ਦੀ ਖਬਰ ਕੀਤਾ ਸਾਂਝੀ, ਉਹ ਬਹੁਤ ਖ਼ੁਸ਼ ਹੋਏ: ਮੁੱਖ ਮੰਤਰੀ ਭਗਵੰਤ ਮਾਨ

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਆਪ ਸਰਕਾਰ, ਸਰਕਾਰੀ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਦਿੱਤੀ ਵਧਾਈ

ਸਕੂਲ ਆਫ਼਼ ਐਮੀਨੈਂਸ ਵਿੱਚ ਪਿਛਲੇ ਵਿੱਦਿਅਕ ਸੈਸ਼ਨ ਦੇ ਮੁਕਾਬਲੇ ਇਸ ਸਾਲ ਰਜਿਸਟ੍ਰੇਸ਼ਨ ਹੋਈ ਦੁੱਗਣੀ 

ਅਧਿਆਪਕ ਸਿਖਲਾਈ, ਆਧੁਨਿਕ ਸਹੂਲਤਾਂ, ਸਕੂਲ ਆਫ ਐਮੀਨੈਂਸ, ਮਿਸ਼ਨ ਸਮਰੱਥ, ਨਿਯਮਤ ਪੀਟੀਅਐਮ ਮੀਟਿੰਗਾਂ, ਪ੍ਰੇਰਨਾ ਕਲਾਸਾਂ: ਮਾਨ ਸਰਕਾਰ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਈ ਨਹੀਂ ਛੱਡ ਰਹੇ ਕੋਈ ਕਸਰ 

ਚੰਡੀਗੜ੍ਹ/ਨਵੀਂ ਦਿੱਲੀ, 30 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਵਿੱਚੋਂ ਜੇਈਈ ਮੇਨ ਪਾਸ ਕਰਨ ਵਾਲੇ 158 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਖਬਰ ਬੜੀ ਖ਼ੁਸ਼ੀ ਨਾਲ ਸਾਂਝੀ ਕੀਤੀ। ਇਹ ਖਬਰ ਸੁਣ ਕੇ ਅਰਵਿੰਦ ਕੇਜਰੀਵਾਲ ਖ਼ੁਸ਼ ਹੋ ਗਏ।  ਉਨ੍ਹਾਂ ਨੇ ਮੈਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨਾਲ ਆਪਣੀਆਂ ਵਧਾਈਆਂ ਸਾਂਝੀਆਂ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਇਹ ‘ਆਪ’ ਦੀ ਸਿੱਖਿਆ ਕ੍ਰਾਂਤੀ ਦੀ ਕਾਮਯਾਬੀ ਦਾ ਸਬੂਤ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 158 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਜਿਨ੍ਹਾਂ ਵਿਚ ਮੋਹਾਲੀ ਦੇ 23, ਜਲੰਧਰ ਦੇ 22, ਫ਼ਿਰੋਜ਼ਪੁਰ ਦੇ 20 ਅਤੇ ਲੁਧਿਆਣਾ ਦੇ 20 ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕ੍ਰਾਂਤੀਕਾਰੀ ਸਿੱਖਿਆ ਸੁਧਾਰਾਂ ਕਾਰਨ 158 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ। ਇਹ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੀਤੇ ਜਾ ਰਹੇ ਅਹਿਮ ਯਤਨਾਂ ਦਾ ਹੀ ਫਲ ਹੈ।

ਸਿੱਖਿਆ ਆਮ ਆਦਮੀ ਪਾਰਟੀ ਦਾ ਅਹਿਮ ਏਜੰਡਾ ਹੈ। ਮੁਫਤ ਅਤੇ ਮਿਆਰੀ ਸਿੱਖਿਆ ‘ਆਪ’ ਦੀ ਗਾਰੰਟੀ ਹੈ। ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਵਿੱਚ ‘ਆਪ’ ਸਰਕਾਰ ਨੇ ਇਸ ਖੇਤਰ ਵਿੱਚ ਬੇਮਿਸਾਲ ਕੰਮ ਕੀਤਾ ਹੈ। ਪੰਜਾਬ ਵਿੱਚ ਮਾਨ ਸਰਕਾਰ ਨੇ 13 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕ ਦੀ ਮਦਦ ਨਾਲ ਪੜ੍ਹਾਇਆ ਜਾਂਦਾ ਹੈ ਅਤੇ ਸਰਕਾਰੀ ਸਕੂਲ ਪ੍ਰਣਾਲੀ ਵਿੱਚ ਵੀ ਸੁਧਾਰ ਕੀਤਾ ਗਿਆ ਹੈ। ਅਧਿਆਪਕਾਂ ਨੂੰ ਲਗਾਤਾਰ ਸਿਖਲਾਈ ਲਈ ਸਿੰਗਾਪੁਰ ਅਤੇ ਆਈਆਈਐਮ ਵਰਗੇ ਹੋਰ ਦੇਸ਼ਾਂ ਵਿੱਚ ਵੀ ਭੇਜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਦਾਖਲਾ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮਾਨਸਿਕ ਤੌਰ ‘ਤੇ ਤਿਆਰ ਕਰਨ ਵਿੱਚ ਮਦਦ ਕਰਨ ਲਈ ਲਗਾਤਾਰ ਪ੍ਰੇਰਣਾਦਾਇਕ ਕਲਾਸਾਂ ਦਾ ਆਯੋਜਨ ਵੀ ਕਰ ਰਹੀ ਹੈ।

ਪੀ.ਟੀ.ਐਮ ਮੀਟਿੰਗਾਂ ਵੀ ਮਾਨ ਸਰਕਾਰ ਦੀ ਇੱਕ ਹੋਰ ਸਫਲ ਪਹਿਲ ਸੀ, ਜਿੱਥੇ ਸਕੂਲਾਂ ਅਤੇ ਮਾਪਿਆਂ ਵਿਚਕਾਰ ਪਾੜਾ ਘਟਾਇਆ ਗਿਆ। ਪਿਛਲੇ ਸਾਲ ਹੀ 9000 ਦੇ ਕਰੀਬ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ, ਕਿਉਂਕਿ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮਿਲ ਰਹੀਆਂ ਹਨ। ‘ਆਪ’ ਸਰਕਾਰ ਦੇ 13 ਸਕੂਲ ਆਫ਼ ਐਮੀਨੈਂਸ ਨੂੰ ਵੀ ਮਾਪਿਆਂ ਅਤੇ ਵਿਦਿਆਰਥੀਆਂ ਤੋਂ ਪ੍ਰਮਾਣਿਕਤਾ ਮਿਲੀ, ਸੈਸ਼ਨ 2023-24 ਵਿੱਚ 1,02,784 ਵਿਦਿਆਰਥੀਆਂ ਨੇ ਇਹਨਾਂ ਸਕੂਲਾਂ ਵਿੱਚ ਰਜਿਸਟਰ ਕੀਤਾ। 2024-25 ਦੇ ਅਕਾਦਮਿਕ ਸੈਸ਼ਨ ਲਈ, ਲਗਭਗ 2,00,000 ਵਿਦਿਆਰਥੀਆਂ ਨੇ ਸਕੂਲ ਆਫ਼ ਐਮਿਨੈਂਸ ਵਿੱਚ ਦਾਖਲਾ ਲਿਆ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਇਟ੍ਰੈਂਸ ਪ੍ਰੀਖਿਆ ਪਾਸ ਕਰਨਾ ‘ਆਪ’ ਸਰਕਾਰ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਵੱਡੀ ਸਫਲਤਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਹੋਰ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰੇਗੀ।  ਇਹ ਭਗਵੰਤ ਮਾਨ ਸਰਕਾਰ ਦੀ ਪਿੱਠ ‘ਤੇ ਵੀ ਥਾਪੀ ਹੈ।

Written By
The Punjab Wire