Close

Recent Posts

ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੀ.ਐੱਸ.ਐੱਫ਼ ਦੇ ਅਧਿਕਾਰੀ ਨਾਲ ਸਰਹੱਦੀ ਪੱਟੀ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਬੀ.ਐੱਸ.ਐੱਫ਼ ਦੇ ਅਧਿਕਾਰੀ ਨਾਲ ਸਰਹੱਦੀ ਪੱਟੀ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ
  • PublishedApril 30, 2024

ਕੰਢਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਮੁਸ਼ਕਲਾਂ ਸੁਣੀਆਂ

ਘਣੀਏ-ਕੇ-ਬੇਟ/ਡੇਰਾ ਬਾਬਾ ਨਾਨਕ, 30 ਅਪ੍ਰੈਲ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਰਾਵੀ ਦਰਿਆ ਤੋਂ ਪਾਰ ਘਣੀਏ-ਕੇ-ਬੇਟ ਖੇਤਰ ਵਿੱਚ ਬੀ.ਐੱਸ.ਐੱਫ਼ ਦੀ ਨੰਗਲੀ ਪੋਸਟ ਵਿਖੇ ਬੀ.ਐੱਸ.ਐੱਫ਼ ਅਧਿਕਾਰੀਆਂ ਅਤੇ ਸਰਹੱਦੀ ਇਲਾਕੇ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਐੱਸ.ਐੱਫ਼ ਦੇ ਕਮਾਂਡੈਂਟ ਸ੍ਰੀ ਮਨੋਜ ਕੁਮਾਰ, ਬੀ.ਐੱਸ.ਐੱਫ਼ ਦੇ ਹੋਰ ਅਧਿਕਾਰੀਆਂ ਤੋ ਇਲਾਵਾ ਸਿਵਲ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਹਰਦੀਪ ਸਿੰਘ, ਤਹਿਸੀਲਦਾਰ ਸ. ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਅਰਮਾਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ. ਸੁਰਿੰਦਰਪਾਲ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੌਕੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਬੀ.ਐੱਸ.ਐੱਫ਼ ਦੇ ਅਧਿਕਾਰੀਆਂ ਨਾਲ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਵਿੱਚ ਖੇਤੀਬਾੜੀ ਨਾਲ ਸਬੰਧਤ ਮਸਲੇ ਸਾਂਝੇ ਕੀਤੇ। ਕਿਸਾਨਾਂ ਨੇ ਜੂਨ ਮਹੀਨੇ ਦੌਰਾਨ ਝੋਨੇ ਦੀ ਲਵਾਈ ਮੌਕੇ ਕੰਢਿਆਲੀ ਤਾਰ ਤੋਂ ਪਾਰ ਜਾ ਕੇ ਕੰਮ ਕਰਨ ਦੇ ਸਮੇਂ ਨੂੰ ਵਧਾਉਣ ਦੀ ਮੰਗ ਕੀਤੀ, ਜਿਸ ’ਤੇ ਡਿਪਟੀ ਕਮਿਸ਼ਨਰ ਅਤੇ ਬੀ.ਐੱਸ.ਐੱਫ਼ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸਾਨਾਂ ਨੇ ਕੰਡਿਆਲੀ ਤਾਰ ਤੋਂ ਪਾਰ ਜਾਣ ਲਈ ਬਣੇ ਸ਼ਨਾਖ਼ਤੀ ਕਾਰਡਾਂ ਸਬੰਧੀ ਮਸਲੇ ਵੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ। ਇਸ ਮੌਕੇ ਪਿੰਡ ਘਣੀਏ-ਕੇ-ਬੇਟ ਦੇ ਵਸਨੀਕਾਂ ਨੇ ਪਿੰਡ ਵਿੱਚ ਸਰਕਾਰੀ ਸਕੂਲ ਖੋਲਣ ਦੀ ਮੰਗ ਕੀਤੀ, ਜਿਸ ’ਤੇ ਡਿਪਟੀ ਕਮਿਸ਼ਨਰ ਨੇ ਇਸ ਮਸਲੇ ਨੂੰ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਲਿਆ ਕੇ ਆਦਰਸ਼ ਚੋਣ ਜ਼ਾਬਤੇ ਤੋਂ ਬਾਅਦ ਇਸਦੇ ਹੱਲ ਦਾ ਭਰੋਸਾ ਦਿੱਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਕਰਨ ਨੂੰ ਤਰਜੀਹ ਦੇਣ ਕਿਉਂਕਿ ਸਰਫ਼ੇਸ ਸੀਡਰ ਨਾਲ ਬੀਜੀ ਕਣਕ ਦਾ ਝਾੜ ਬਹੁਤ ਵਧੀਆ ਰਿਹਾ ਹੈ। ਇਸ ’ਤੇ ਕਿਸਾਨਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਹੀਂ ਲਗਾਉਣਗੇ।

ਇਸ ਮੌਕੇ ਬੀ.ਐੱਸ.ਐੱਫ. ਦੇ ਕਮਾਂਡੈਂਟ ਸ੍ਰੀ ਮਨੋਜ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਹੱਦ ਪਾਰ ਤੋਂ ਹੁੰਦੀ ਡਰੋਨ ਐਕਟੀਵਿਟੀ ਨੂੰ ਰੋਕਣ ਵਿੱਚ ਬੀ.ਐੱਸ.ਐੱਫ਼ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਣਕ ਦੀ ਵਾਢੀ ਦੌਰਾਨ ਜੇਕਰ ਕਿਸੇ ਖੇਤ ਵਿੱਚੋਂ ਡਰੋਨ ਜਾਂ ਕੋਈ ਨਸ਼ੀਲਾ ਪਦਾਰਥ ਮਿਲਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਬੀ.ਐੱਸ.ਐੱਫ਼ ਅਧਿਕਾਰੀਆਂ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ੀਲਾ ਪਦਾਰਥ ਫੜਾਉਣ ਵਾਲੇ ਕਿਸਾਨਾਂ ਨੂੰ ਬੀ.ਐੱਸ.ਐੱਫ਼ ਵੱਲੋਂ ਨਕਦ ਇਨਾਮ ਵੀ ਦਿੱਤਾ ਜਾਵੇਗਾ।

Written By
The Punjab Wire