Close

Recent Posts

ਗੁਰਦਾਸਪੁਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫ਼ਸਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫ਼ਸਰ
  • PublishedMay 2, 2024

ਵੋਟਾਂ ਬਣਵਾਉਣ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

ਗੁਰਦਾਸਪੁਰ, 02 ਮਈ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ 21 ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਦੀ ਮੁੱਢਲੀ ਵੋਟਰ ਸੂਚੀ ਦੀ ਛਪਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਵੋਟਰ ਸੂਚੀਆਂ ਵਿੱਚ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ 11 ਸਤੰਬਰ ਤੱਕ ਦਰਜ਼ ਕਰਵਾਏ ਜਾ ਸਕਦੇ ਹਨ ਅਤੇ 20 ਸਤੰਬਰ ਤੱਕ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 05 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਬਣਵਾ ਸਕਣ।

Written By
The Punjab Wire