ਪੰਜਾਬ ਰਾਜਨੀਤੀ

ਭਾਜਪਾ ਨੇ ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ

ਭਾਜਪਾ ਨੇ ਉਮੀਦਵਾਰਾਂ ਦੀ ਤੀਸਰੀ ਸੂਚੀ ਕੀਤੀ ਜਾਰੀ
  • PublishedMay 8, 2024

ਚੰਡੀਗੜ੍ਹ, 8 ਮਈ 2024 (ਦੀ ਪੰਜਾਬ ਵਾਇਰ)। ਭਾਜਪਾ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੂੰ ਆਨੰਦਪੁਰ ਸਾਹਿਬ ਸੀਟ ਤੋਂ ਹਿੰਦੂ ਚਿਹਰੇ ਵਜੋਂ ਟਿਕਟ ਦਿੱਤੀ ਗਈ ਹੈ।

ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਦੇ ਗੜ੍ਹ ਸੰਗਰੂਰ ਸੀਟ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਫ਼ਤਹਿਗੜ੍ਹ ਸਾਹਿਬ ਸੀਟ ਲਈ ਭਾਜਪਾ ਨੇ ਅਜੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿੱਚ ਕਾਂਗਰਸ, ਆਪ ਅਤੇ ਅਕਾਲੀ ਦਲ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Written By
The Punjab Wire