ਗੁਰਦਾਸਪੁਰ

ਅਕਾਲੀ ਦਲ ਦੇ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ

ਅਕਾਲੀ ਦਲ ਦੇ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ
  • PublishedMay 9, 2024

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਸਰਕਾਰ ਦੇ ਨਕਸ਼ੇ-ਕਦਮ ‘ਤੇ ਚੱਲ ਰਹੀ ਹੈ – ਵਿਧਾਇਕ ਪਾਹੜਾ

ਗੁਰਦਾਸਪੁਰ, 9 ਮਈ 2024 (ਦੀ ਪੰਜਾਬ ਵਾਇਰ)। ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ ਛੇ ਦੇ ਪਿੰਡ ਔਜਲਾ ਦੇ ਅਕਾਲੀ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ’ਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਵਿਧਾਇਕ ਪਾਹੜਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਪਾਰਟੀ ‘ਚ ਸ਼ਾਮਲ ਕਰਵਾਉਂਦੀਆਂ ਹਨ ਪਰ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਜਾਂਦਾ। ਜਿਸ ਕਾਰਨ ਵਰਕਰਾਂ ਨੂੰ ਨਿਰਾਸ਼ ਹੋਣਾ ਪੈਂਦਾ ਹੈ ਪਰ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਪਰਿਵਾਰਕ ਮੈਂਬਰ ਸਮਝਦੀ ਹੈ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਲੋਕ ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ ਆਦਿ ਸਮੱਸਿਆਵਾਂ ਵਿੱਚੋਂ ਗੁਜ਼ਰ ਰਹੇ ਹਨ ਪਰ ਕੇਂਦਰ ਸਰਕਾਰ ਨੇ ਇਸ ਦੇ ਹੱਲ ਵੱਲ ਕੋਈ ਧਿਆਨ ਨਹੀਂ ਦਿੱਤਾ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੇਂਦਰ ਸਰਕਾਰ ਦੇ ਨਕਸ਼ੇ ਕਦਮ ‘ਤੇ ਚੱਲ ਕੇ ਪੰਜਾਬ ਨੂੰ ਲੁੱਟ ਰਹੀ ਹੈ। ਅੱਜ ਵੀ ਔਰਤਾਂ ਇੱਕ ਹਜ਼ਾਰ ਰੁਪਏ ਆਉਣ ਦੀ ਉਡੀਕ ਵਿੱਚ ਮੌਜੂਦਾ ਸਰਕਾਰ ਨੂੰ ਕੋਸ ਰਹੀਆਂ ਹਨ। ਕਾਂਗਰਸ ਪਾਰਟੀ ਦੇ ਲਖਵਿੰਦਰ ਸਿੰਘ, ਸਤਨਾਮ ਸਿੰਘ, ਰੋਸ਼ਨ ਲਾਲ, ਅਮਰੀਕ ਮਸੀਹ, ਬਖਸ਼ੀਸ਼ ਸਿੰਘ, ਹਰਵਿੰਦਰ ਸਿੰਘ, ਜਸਵੰਤ ਸਿੰਘ, ਯੂਸਫ ਮਸੀਹ, ਲਕਸ਼ਮਣ ਦਾਸ, ਰੋਸ਼ਨ ਲਾਲ, ਕੁਲਵੰਤ ਸਿੰਘ, ਮੱਘਰ ਮਸੀਹ ਆਪਣੇ ਹੋਰ ਸਾਥੀਆਂ ਸਮੇਤ ਸ਼ਾਮਲ ਹੋਏ।

Written By
The Punjab Wire